ਪੱਤਰ ਪੇ੍ਰਰਕ, ਗੜ੍ਹਦੀਵਾਲਾ : ਗੜ੍ਹਦੀਵਾਲਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ। ਜਿਸ ਸਬੰਧੀ ਜਾਣਕਾਰੀ ਦਿੰਦਿਆ ਗੜ੍ਹਦੀਵਾਲਾ ਥਾਣਾ ਮੁਖੀ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਕਾਜਲ ਪਤਨੀ ਅਸ਼ੋਕ ਕੁਮਾਰ ਵਾਸੀ ਜੌਹਲਾਂ ਥਾਣਾ ਗੜ੍ਹਦੀਵਾਲਾ ਦੇ ਘਰੋਂ ਉਸਦੇ ਕਬਜੇ ਵਿਚੋਂ 34,500 ਐੱਮਐੱਲ ਕੁੱਲ 46 ਬੋਤਲਾਂ ਨਾਜਾਇਜ਼ ਸ਼ਰਾਬ ਛਾਪੇਮਾਰੀ ਦੌਰਾਨ ਬਰਾਮਦ ਕੀਤੀ। ਇਸ ਤਰ੍ਹਾਂ ਰੇਖਾ ਪਤਨੀ ਰਾਕੇਸ਼ ਕੁਮਾਰ ਵਾਸੀ ਜੌਹਲਾਂ ਦੇ ਘਰ ਉਸਦੇ ਕਬਜ਼ੇ 'ਚੋਂ 28 ਹਾਜ਼ਰ 500 ਐੱਮਐੱਲ ਨਾਜਾਇਜ਼ ਸ਼ਰਾਬ ਕੁੱਲ 38 ਬੋਤਲਾਂ ਬਰਾਮਦ ਕੀਤੀ। ਗੜ੍ਹਦੀਵਾਲਾ ਪੁਲਿਸ ਵੱਲੋਂ ਕੁੱਲ 63,000 ਐੱਮਐੱਲ ਨਾਜਾਇਜ਼ ਸ਼ਰਾਬ ਕੁੱਲ 84 ਬੋਤਲਾਂ ਬਰਾਮਦ ਕੀਤੀਆਂ ਗਈਆਂ। ਗੜ੍ਹਦੀਵਾਲਾ ਪੁਲਿਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।