ਸ਼ਰਧਾ ਨਾਲ ਮਨਾਇਆ 64ਵਾਂ ਵਿਸ਼ਵਕਰਮਾ ਉਤਸਵ
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਵਿਸ਼ਵਕਰਮਾ ਜੀ ਦਾ 64ਵਾਂ ਸਾਲਾਨਾ ਉਤਸਵ
Publish Date: Tue, 10 Nov 2026 03:15 PM (IST)
Updated Date: Tue, 10 Nov 2026 03:17 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਸ੍ਰੀ ਵਿਸ਼ਵਕਰਮਾ ਮੰਦਿਰ ਗੜ੍ਹਸ਼ੰਕਰ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਜੀ ਦਾ 64ਵਾਂ ਸਾਲਾਨਾ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 7 ਵਜੇ ਹਵਨ ਨਾਲ ਹੋਈ, ਉਪਰੰਤ ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ। ਇਸ ਮੌਕੇ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਨੇ ਸ੍ਰੀ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਪੰਜਾਬੀ ਲੋਕ ਗਾਇਕਾ ਮੈਂਡੀ ਕਲਰਾ ਅਤੇ ਉਨ੍ਹਾਂ ਦੇ ਮਿਊਜ਼ੀਕਲ ਗਰੁੱਪ ਨੇ ਸ਼ਾਮ ਤੱਕ ਧਾਰਮਿਕ ਗੁਣਗਾਣ ਕੀਤਾ। ਸਮਾਗਮ ਵਿੱਚ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਅਵਤਾਰ ਸਿੰਘ ਕਰੀਮਪੁਰੀ, ਸੋਮਨਾਥ ਬੰਗੜ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸਟੇਜ ਦੀ ਕਾਰਵਾਈ ਮਨਜੀਤ ਲੱਲੀਆਂ ਨੇ ਨਿਭਾਈ। ਅੰਤ ਵਿੱਚ ਪ੍ਰਧਾਨ ਜੋਗਿੰਦਰ ਸਿੰਘ ਰਿਆਤ, ਭੁਪਿੰਦਰ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।