ਹੈਂਡ ਬਾਲ ਅੰਡਰ 19 ਸਰਕਾਰੀ ਸਕੂਲ ਮੇਘੋਵਾਲ ਗੰਜਿਆ ਵਿਖੇ ਸ਼ੁਰੂ 70 ਵੀਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡ ਬਾਲ ਅੰਡਰ -19 ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆ ਵਿਖੇ ਸ਼ੁਰੂ
Publish Date: Tue, 03 Nov 2026 03:35 PM (IST)
Updated Date: Tue, 03 Nov 2026 03:38 PM (IST)
ਹੈਪੀ , ਪੰਜਾਬੀ ਜਾਗਰਣ ਬੁੱਲ੍ਹੋਵਾਲ : ਖੇਡੋ ਪੰਜਾਬ ਵਧੋ ਪੰਜਾਬ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਕੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਤ ਸਿੰਘ ਦੀ ਦੇਖ ਰੇਖ ਹੇਠ 70 ਵੀਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡ ਬਾਲ ਅੰਡਰ -19 ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆ ਵਿਖੇ ਸ਼ੁਰੂ ਹੋਈਆਂ। ਚਾਰ ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਸੰਤ ਬਾਬਾ ਇੰਦਰ ਦਾਸ ਨੇ ਆਪਣੇ ਚਰਕਮਲਾਂ ਨਾਲ ਕੀਤਾ ਅਤੇ ਬੱਚਿਆਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਅਸ਼ੀਰਵਾਦ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਮਹਿੰਦਰ ਦਾਸ ਤੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਖੇਡ ਇੰਚਾਰਜ ਅਮਨਦੀਪ ਸਿੰਘ ਸੱਜਣ, ਬਲਾਕ ਪ੍ਰਧਾਨ ਅਮਰਜੀਤ ਸਿੰਘ ਸ਼ਾਮਲ ਸਨ। ਇਨ੍ਹਾਂ ਖੇਡ ਮੁਕਾਬਲੇ ਵਿੱਚ ਪੰਜਾਬ ਦੇ ਜਿਲ੍ਹਾ ਪੱਧਰੀ ਜੇਤੂ ਟੀਮਾਂ ਨੇ ਭਾਗ ਲਿਆ। ਪਹਿਲੇ ਦਿਨ ਹੋਏ ਮੁਕਾਬਲਿਆਂ ਦੌਰਾਨ ਲੁਧਿਆਣਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ, ਹੁਸ਼ਿਆਰਪੁਰ ਨੇ ਜਲੰਧਰ ਨੂੰ , ਰੂਪ ਨਗਰ ਨੇ ਸੰਗਰੂਰ ਨੂੰ , ਪਟਿਆਲਾ ਨੇ ਅੰਮ੍ਰਿਤਸਰ ਨੂੰ , ਮਾਨਸਾ ਨੇ ਸ਼ਹੀਦ ਭਗਤ ਸਿੰਘ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਸ਼ਾਮਿਲ ਪ੍ਰਿੰਸੀਪਲ ਭਾਰਤ ਭੂਸ਼ਨ, ਕਨਵੀਨਰ ਹਰਦੀਪ ਕੁਮਾਰ, ਊਸ਼ਾ ਰਾਣੀ, ਸਤਵੀਰ ਸਿੰਘ, ਪ੍ਰਭਜੋਤ ਸਿੰਘ , ਸੁਖਦੇਵ ਸਿੰਘ, ਸਤਵਿੰਦਰ ਸਿੰਘ, ਤੇਜਿੰਦਰ ਸਿੰਘ ਥਿਆੜਾ ਅਤੇ ਵੱਖ ਵੱਖ ਟੀਮਾਂ ਦੇ ਕੋਚ ਸਮੇਤ ਅਧਿਆਪਕ ਸ਼ਾਮਿਲ ਸਨ।