ਮੁਕੇਰੀਆਂ ਧਰਨੇ ਦੌਰਾਨ ਹਾਦਸੇ 'ਚ ਹੋਈ ਮੌਤ ਮਾਮਲੇ ’ਚ 80 ਕਿਸਾਨਾਂ ’ਤੇ ਪਰਚਾ ਦਰਜ, ਹਾਈਵੇਅ ’ਤੇ ਖੜ੍ਹੀ ਟਰਾਲੀ ਨਾਲ ਟਕਰਾਈ ਸੀ ਬਾਈਕ
ਥਾਣਾ ਮੁਕੇਰੀਆਂ ਦੀ ਪੁਲਿਸ ਨੇ ਧਰਨੇ ਦੌਰਾਨ ਸੜਕ ਵਿਚਕਾਰ ਲੱਗੀ ਹੋਈ ਟਰਾਲੀ ਨਾਲ ਵਾਪਰੇ ਹਾਦਸੇ ਵਿੱਚ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਮਕੇਰੀਆਂ ਪੁਲਿਸ ਨੇ 80 ਕਿਸਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
Publish Date: Thu, 19 Nov 2026 02:13 PM (IST)
Updated Date: Thu, 19 Nov 2026 02:14 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ - ਥਾਣਾ ਮੁਕੇਰੀਆਂ ਦੀ ਪੁਲਿਸ ਨੇ ਧਰਨੇ ਦੌਰਾਨ ਸੜਕ ਵਿਚਕਾਰ ਲੱਗੀ ਹੋਈ ਟਰਾਲੀ ਨਾਲ ਵਾਪਰੇ ਹਾਦਸੇ ਵਿੱਚ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਮਕੇਰੀਆਂ ਪੁਲਿਸ ਨੇ 80 ਕਿਸਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਜ਼ਿਕਰ ਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਸ਼ੂਗਰ ਮਿੱਲ ਮੁਕੇਰੀਆਂ ਦੇ ਨਜ਼ਦੀਕ ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਰਾਤ ਦੇ ਸਮੇਂ ਸੜਕ ਵਿੱਚ ਲਗਾਈ ਟਰਾਲੀ ਦੌਰਾਨ ਨਿਤੀਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਰੋਹ ਵਿੱਚ ਆਏ ਪਰਿਵਾਰ ਨੇ ਥਾਣਾ ਮੁਕੇਰੀਆਂ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ 21 ਕਿਸਾਨ ਅਤੇ ਜਿਸ ਵਿੱਚ 60 ਅਣਪਛਾਤੇ ਕਿਸਾਨਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।