ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ : ਥਾਣਾ ਟਾਂਡਾ ਪੁਲਿਸ ਦੌਰਾਨ ਗਸ਼ਤ ਸਰਕਾਰੀ ਹਸਪਤਾਲ ਚੌਕ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਪਿੰਡ ਢਡਿਆਲਾ ਵਜੋਂ ਹੋਈ । ਜਾਣਕਾਰੀ ਦਿੰਦੇ ਹੋਏ ਐੱਸਐੱਚਓ ਟਾਂਡਾ ਮਲਕੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਤੇ ਕਾਬੂ ਪਾਉਣ ਲਈ ਚਲਾਈ ਮੁਹਿੰਮ ਤਹਿਤ ਏਐਸਆਈ ਰਜੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਰਕਾਰੀ ਹਸਪਤਾਲ ਚੌਕ ਟਾਂਡਾ ਨਾਕਾਬੰਦੀ ਕੀਤੀ ਸੀ। ਇਸ ਨਾਕਾਬੰਦੀ ਦੌਰਾਨ ਏਐਸਆਈ ਰਜੇਸ਼ ਕੁਮਾਰ ਨੇ ਸ਼ੱਕ ਦੀ ਬਿਨਾਅ ਤੇ ਸਿਮਰਨਜੀਤ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸਦੇ ਕਬਜੇ ਚੌ 550 ਨਸ਼ੀਲੀਆਂ ਗੋਲੀਆਂ ਤੇ 80 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਟਾਂਡਾ ਪੁਲਿਸ ਨੂੰ ਉਕਤ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਗਿ੍ਫਤਾਰ ਕਰਕੇ ਥਾਣਾ ਟਾਂਡਾ ਲਿਆਂਦਾ ਤੇ ਮਾਮਲਾ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।