- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਪ੍ਰਭਾਤ ਫੇਰੀ ਕੱਢੀ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਸ ਵਿੱਚ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਗੁਰੂਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਜੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਪੂਰੀ ਦੁਨੀਆ ਵਿੱਚ ਫੈਲੀ ਹੋਈ ਹੈ। ਉਹ ਆਦਿ ਕਵੀ ਅਤੇ ਸੰਸਕ੍ਰਿਤ ਦੇ ਪਹਿਲੇ ਸ਼ਲੋਕ ਦੇ ਰਚਨਹਾਰ ਮੰਨੇ ਜਾਂਦੇ ਹਨ। ਉਨ੍ਹਾਂ ਨੇ ਸਮਾਜ ਨੂੰ ਇਸਤਰੀ ਦਾ ਸਤਿਕਾਰ ਕਰਨ, ਸ਼ਰਨ ਆਏ ਦੀ ਰੱਖਿਆ ਕਰਨ ਅਤੇ ਸੱਜਣਾਂ ਦੀ ਸੰਗਤ ਕਰਨ ਦਾ ਸੰਦੇਸ਼ ਦਿੱਤਾ।