- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਗੌਰਵ, ਪੰਜਾਬੀ ਜਾਗਰਣ
ਗੜ੍ਹਦੀਵਾਲਾ : ਭਗਵਾਨ ਵਾਲਮੀਕਿ ਸਭਾ ਅਤੇ ਸਮੂਹ ਵਾਲਮੀਕਿ ਮੁਹੱਲਾ ਗੜ੍ਹਦੀਵਾਲਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਪਹਿਲਾਂ ਹਵਨ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਸ਼ੋਭਾ ਯਾਤਰਾ ਦੀ ਸ਼ੁਰੂਆਤ ਹੋਈ। ਇਸ ਦੌਰਾਨ ਵੱਖ-ਵੱਖ ਸੁੰਦਰ ਝਾਕੀਆਂ ਖਿੱਚ ਦਾ ਕੇਂਦਰ ਬਣੀਆਂ। ਇਹ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪੜਾਵਾਂ ਵਿੱਚੋਂ ਹੁੰਦੀ ਹੋਈ ਟਾਂਡਾ ਰੋਡ ਸਥਿਤ ਵਾਲਮੀਕਿ ਮੰਦਰ ਵਿਖੇ ਸਮਾਪਤ ਹੋਈ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਸਰਦਾਰ ਹਰਮੀਤ ਸਿੰਘ ਔਲਖ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕਰ ਕੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਵੱਲੋਂ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਐੱਸਪੀ ਦਵਿੰਦਰ ਸਿੰਘ ਬਾਜਵਾ, ਐਡੀਸ਼ਨਲ ਐੱਸਐੱਚਓ ਰੋਹਿਤ ਚੌਧਰੀ, ਨਗਰ ਕੌਂਸਲ ਪ੍ਰਧਾਨ ਦਿਸ਼ਾਤ ਬਹਿਲ, ਮੀਤ ਪ੍ਰਧਾਨ ਮੋਨਿਕਾ ਗੁਪਤਾ, ਅਗਰਵਾਲ ਸਭਾ ਦੇ ਪ੍ਰਧਾਨ ਰਿਸ਼ੂ ਗੁਪਤਾ, ਸਪੋਰਟਸ ਵਿੰਗ ਦੇ ਚੇਅਰਮੈਨ ਗੁਰਸ਼ਮਿੰਦਰ ਸਿੰਘ ਰੰਮੀ, ਵਾਲਮੀਕਿ ਸ਼ਕਤੀ ਸੈਨਾ ਦੇ ਪੰਜਾਬ ਪ੍ਰਧਾਨ ਐਡਵੋਕੇਟ ਅਜੈ ਕੁਮਾਰ, ਟਰੇਡਰ ਕਮਿਸ਼ਨ ਮੈਂਬਰ ਵਿਵੇਕ ਗੁਪਤਾ, ਪੰਜਾਬ ਪ੍ਰਧਾਨ ਵਾਲਮੀਕੀ ਸ਼ਕਤੀ ਸੈਨਾ ਐਡਵੋਕੇਟ ਅਜੈ ਕੁਮਾਰ ਸਮੇਤ ਵੱਡੀ ਗਿਣਤੀ ਸ਼ਰਧਾਲੂ ਹਾਜ਼ਰ ਸਨ।