ਵਿਰਾਸਤੀ ਤੇ ਦਾਖਲਾ ਮੇਲੇ ਦੌਰਾਨ ਵੱਡੀ ਗਿਣਤੀ ਨਵੇਂ ਵਿਦਿਆਰਥੀਆਂ ਨੇ ਲਿਆ ਦਾਖਲਾ ਵਿਰਾਸਤੀ ਤੇ ਦਾਖਲਾ ਮੇਲੇ ਦੌਰਾਨ ਲੱਧੇਵਾਲ ਸਕੂਲ ਵਿੱਚ ਵੱਡੀ ਗਿਣਤੀ ’ਚ ਨਵੇਂ ਵਿਦਿਆਰਥੀਆਂ ਨੇ ਲਿਆ ਦਾਖਲਾ
Publish Date: Sat, 28 Nov 2026 03:56 PM (IST)
Updated Date: Sat, 28 Nov 2026 03:59 PM (IST)
ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਰਾਹੀਂ ਪੇਸ਼ ਕੀਤੀ ਆਪਣੀ ਕਲਾ ਤੇ ਪ੍ਰਤਿਭਾ ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ, ਮਾਹਿਲਪੁਰ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਵਿਦਿਆ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਰਾਸਤੀ ਤੇ ਦਾਖਲਾ ਮੇਲਾ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ ਨੇ ਸਕੂਲ ਵਿੱਚ ਦਾਖਲਾ ਲਿਆ। ਮੇਲੇ ਦਾ ਉਦੇਸ਼ ਸੰਸਥਾ ਦੀਆਂ ਵਿਦਿਅਕ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਮਾਂ-ਬੋਲੀ ਅਤੇ ਅਮੀਰ ਵਿਰਾਸਤ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰੋ. ਅਪਿੰਦਰ ਸਿੰਘ, ਮੈਨੇਜਰ ਹਰਭਜਨ ਸਿੰਘ, ਸਾਬਕਾ ਮੈਨੇਜਰ ਭੁਪਿੰਦਰ ਸਿੰਘ, ਸਾਬਕਾ ਸਕੱਤਰ ਰਣਬੀਰ ਸਿੰਘ, ਪ੍ਰਿੰਸੀਪਲ ਅਮਨਦੀਪ ਹੀਰਾ, ਮਨਵੀਰ ਸਿੰਘ, ਗੁਰਲਾਟ ਸਿੰਘ, ਬਲਵੀਰ ਸਿੰਘ ਕਹਾਰਪੁਰੀ, ਪ੍ਰਿੰਸੀਪਲ ਆਸ਼ਾ ਸ਼ਰਮਾ, ਸ਼ਸ਼ੀ ਬੰਗੜ, ਸੀਮਾ ਰਾਣੀ ਅਤੇ ਐਲੂਮਨੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਗੁਰਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ। ਇਸ ਦੌਰਾਨ ਡਾ. ਅੰਬੇਡਕਰ ਜਾਗਰਿਤੀ ਮੰਚ ਦੀ ਟੀਮ ਵੱਲੋਂ ਪ੍ਰਿੰਸੀਪਲ ਰਾਜਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਲਈ ਇੱਕ ਲੱਖ ਰੁਪਏ ਅਤੇ ਮੋਹਨ ਸਿੰਘ ਹਵੇਲੀ ਨੇ 40 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ। ਅੰਤ ਵਿੱਚ ਪ੍ਰਿੰਸੀਪਲ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਪ੍ਰੇਰਿਤ ਕਰਨਾ ਵਿਦਿਅਕ ਸੰਸਥਾਵਾਂ ਦਾ ਅਹਿਮ ਫਰਜ਼ ਹੈ।