ਜਾਗਰਣ ਟੀਮ, ਹੁਸ਼ਿਆਰਪੁਰ : ਮੇਹਟੀਆਣਾ ਦੇ ਪਿੰਡ ਅਹਿਰਾਣਾ ਕਲਾਂ ਵਿਚ ਇਕ ਬਜ਼ੁਰਗ ਵਿਅਕਤੀ ਨੇ ਮਾਨਸਿਕ ਪਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ 'ਤੇ ਪਹੁੰਚੇ ਥਾਣਾ ਮੇਹਟੀਆਣਾ ਦੇ ਏਐੱਸਆਈ ਗੁਲਸ਼ਨ ਕੁਮਾਰ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ। ਮਿ੍ਤਕ ਦੀ ਪਛਾਣ ਕਰਨੈਲ ਸਿੰਘ (60) ਵਜੋਂ ਹੋਈ ਹੈ। ਵੀਰਵਾਰ ਨੂੰ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਪਹੁੰਚੇ ਮਿ੍ਤਕ ਦੇ ਪੁੱਤਰ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਸੈਰ ਕਰਨ ਜਾਂਦਾ ਸੀ। ਬੁੱਧਵਾਰ ਨੂੰ ਵੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਸੈਰ ਕਰਨ ਲਈ ਨਿਕਲ ਗਿਆ। ਜਦੋਂ ਕਾਫ਼ੀ ਦੇਰ ਤਕ ਉਸ ਦਾ ਪਿਤਾ ਘਰ ਨਾ ਆਇਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰ ਜਦੋਂ ਉਸਨੇ ਛੱਤ 'ਤੇ ਜਾ ਕੇ ਦੇਖਿਆ ਤਾਂ ਪਿਤਾ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦਲਜੀਤ ਸਿੰਘ ਦੇ ਬਿਆਨਾਂ 'ਤੇ ਕੇਸ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।