ਗੜ੍ਹਸ਼ੰਕਰ ਦੇ ਨਿੱਜੀ ਹਸਪਤਾਲਾਂ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪਾਮਾਰੀ
ਗੜ੍ਹਸ਼ੰਕਰ ਨਵਾਂਸ਼ਹਿਰ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਸਵੇਰੇ ਛਾਪੇਮਾਰੀ ਕੀਤੀ ਗਈ। ਜ਼ਲਿ੍ਹਾ ਪਰਿਵਾਰ ਭਲਾਈ ਅਫ਼ਸਰ ਹੁਸ਼ਿਆਰਪੁਰ ਸੁਨੀਲ ਅਹੀਰ ਅਤੇ ਐਸਐਮਓ ਗੜ੍ਹਸ਼ੰਕਰ ਡਾਕਟਰ ਚਰਨਜੀਤ ਪਾਲ ਦੀ ਅਗਵਾਈ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ ਹਸਪਤਾਲ ਵਿੱਚੋਂ ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ
Publish Date: Thu, 01 Jul 2021 06:37 PM (IST)
Updated Date: Thu, 01 Jul 2021 06:37 PM (IST)
ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ
ਗੜ੍ਹਸ਼ੰਕਰ ਨਵਾਂਸ਼ਹਿਰ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਸਵੇਰੇ ਛਾਪੇਮਾਰੀ ਕੀਤੀ ਗਈ। ਜ਼ਲਿ੍ਹਾ ਪਰਿਵਾਰ ਭਲਾਈ ਅਫ਼ਸਰ ਹੁਸ਼ਿਆਰਪੁਰ ਸੁਨੀਲ ਅਹੀਰ ਅਤੇ ਐਸਐਮਓ ਗੜ੍ਹਸ਼ੰਕਰ ਡਾਕਟਰ ਚਰਨਜੀਤ ਪਾਲ ਦੀ ਅਗਵਾਈ ਵਿਚ ਕੀਤੀ ਗਈ ਛਾਪਾਮਾਰੀ ਦੌਰਾਨ ਹਸਪਤਾਲ ਵਿੱਚੋਂ ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ ਹਸਪਤਾਲ ਨੂੰ ਚਲਾਉਣ ਵਾਲੇ ਡਾਕਟਰ ਹਸਪਤਾਲ ਤੋਂ ਗਾਇਬ ਨਜ਼ਰ ਆਏ ਅਤੇ ਜੂਨੀਅਰ ਸਟਾਫ ਹੀ ਹਸਪਤਾਲ ਵਿੱਚ ਹਾਜ਼ਰ ਪਾਇਆ ਗਿਆ। ਪੱਤਰਕਾਰਾਂ ਵੱਲੋਂ ਜ਼ਲਿ੍ਹਾ ਪਰਿਵਾਰ ਭਲਾਈ ਅਫ਼ਸਰ ਸੁਨੀਲ ਅਹੀਰ ਨੂੰ ਹਸਪਤਾਲ ਖਿਲਾਫ਼ ਕੋਈ ਕਾਰਵਾਈ ਕਰਨ ਬਾਰੇ ਪੁੱਿਛਆ ਗਿਆ ਤਾਂ ਉਨਾਂ੍ਹ ਇਸ ਸਬੰਧੀ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਇਹ ਰੂਟੀਨ ਚੈਕਿੰਗ ਕੀਤੀ ਗਈ ਹੈ। ਉਨਾਂ੍ਹ ਕਿਹਾ ਕਿ ਹਸਪਤਾਲ ਦੇ ਡਾਕਟਰ ਮੌਕੇ ਤੇ ਹਾਜ਼ਰ ਨਹੀਂ ਹੋਏ। ਇਸ ਉਪਰੰਤ ਟੀਮ ਵੱਲੋਂ ਨੰਗਲ ਰੋਡ ਸਥਿਤ ਇਕ ਨਿੱਜੀ ਹਸਪਤਾਲ ''ਤੇ ਵੀ ਛਾਪਾਮਾਰੀ ਕੀਤੀ ਗਈ। ਉੱਥੇ ਵੀ ਹਸਪਤਾਲ ਨੂੰ ਚਲਾਉਣ ਵਾਲੇ ਡਾਕਟਰ ਮੌਕੇ ਤੋਂ ਗੈਰਹਾਜ਼ਰ ਪਾਏ ਗਏ। ਇੱਥੋਂ ਦਾ ਰਿਕਾਰਡ ਟੀਮ ਆਪਣੇ ਨਾਲ ਲੈ ਗਈ।