ਮੱਥਾ ਟੇਕ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨਾਲ ਵਪਰਿਆ ਦਰਦਨਾਕ ਹਾਦਸਾ, ਨਿੱਜੀ ਸਕੂਲ ਬੱਸ ਨਾਲ ਹੋਈ ਭਿਆਨਕ ਟੱਕਰ ਤੇ ਫਿਰ...
ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਬੱਸ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਕਾਰ ਤੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
Publish Date: Tue, 09 Dec 2025 11:33 AM (IST)
Updated Date: Tue, 09 Dec 2025 12:28 PM (IST)
ਸੁਖਦੇਵ ਸਿੰਘ ਖੁਸ਼ੀਪੁਰ,ਪੰਜਾਬੀ ਜਾਗਰਣ,ਦੋਰਾਂਗਲਾ: ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਦੀ ਕਾਰ ਇੱਕ ਨਿੱਜੀ ਸਕੂਲ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਜੋੜਾ ਜ਼ਖਮੀ ਹੋ ਗਿਆ। ਹਾਲਾਂਕਿ ਕਾਰ ਦੇ ਦੋਵੇਂ ਏਅਰਬੈਗ ਖੁੱਲਣ ਕਰਕੇ ਵੱਡਾ ਹਾਦਸਾ ਟਲ ਗਿਆ। ਬੱਸ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਇਹ ਹਾਦਸਾ ਦੋਰਾਂਗਲਾ-ਗਾਹਲੜੀ ਸੜਕ 'ਤੇ ਚੱਕਰਾਜਾ ਪਿੰਡ ਨੇੜੇ ਵਾਪਰਿਆ।
ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਕਾਰਨ ਧੁੰਦ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦੋਰਾਂਗਲਾ ਦਾ ਰਹਿਣ ਵਾਲਾ ਕਾਰ ਚਾਲਕ ਕੁਲਦੀਪ ਸਿੰਘ ਸੋਮਵਾਰ ਸਵੇਰੇ ਆਪਣੀ ਪਤਨੀ ਨਾਲ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਬੱਸ ਨਾਲ ਟਕਰਾ ਗਈ। ਹਾਦਸੇ ਵਿੱਚ ਦੋਵੇ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਕਾਰ ਤੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।