- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਚੋਣਾ ਦੌਰਾਨ ਕੀਤੇ ਵਾਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਰਹੀ : ਪਵਨ ਆਦੀਆ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਹਲਕਾ ਸ਼ਾਮ ਚੌਰਾਸੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਇਹ ਵਿਚਾਰ ਕਸਬਾ ਹਰਿਆਣਾ ਵਿਖੇ ਕਾਂਗਰਸੀ ਆਗੂ ਗੁਲਸ਼ਨ ਰਾਏ ਮੌਟੀ ਪਾਸੀ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਗਟ ਕੀਤੇ। ਆਦੀਆ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਬੇਰੁਜ਼ਗਾਰੀ, ਨਸ਼ਿਆਂ, ਮਾਈਨਿੰਗ ਮਾਫੀਆ ਅਤੇ ਸਿਹਤ ਤੇ ਸੜਕੀ ਸਹੂਲਤਾਂ ਦੇ ਮਾਮਲੇ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਕਿਸਾਨਾਂ, ਮੁਲਾਜ਼ਮਾਂ, ਕੱਚੇ ਕਾਮਿਆਂ, ਬੇਰੁਜ਼ਗਾਰਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 253 ਅਧਿਆਪਕਾਂ ਦੀਆਂ ਨੌਕਰੀਆਂ ਖਤਮ ਕਰਨ ਦਾ ਮੁੱਦਾ ਵੀ ਉਠਾਇਆ। ਆਦੀਆ ਨੇ ਪੰਜਾਬ ਦੇ ਖਜ਼ਾਨੇ ਦੀ ਵਰਤੋਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੂਬੇ ਦੇ ਮਾਮਲਿਆਂ ਵਿੱਚ ਬਾਹਰੀ ਆਗੂਆਂ ਦਾ ਦਖ਼ਲ ਵਧਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਰਕਾਰ ਤੋਂ ਇਨ੍ਹਾਂ ਮੁੱਦਿਆਂ ਦਾ ਹਿਸਾਬ ਮੰਗਣਗੇ।