ਸਰਬਜੋਤ ਸਿੰਘ ਸਾਬੀ ਵਲੋਂ ਮੁਕੇਰੀਆਂ ’ਚ ਵੱਡੀ ਇੱਕਤਰਤਾ ਸਰਬਜੋਤ ਸਿੰਘ ਸਾਬੀ ਵਲੋਂ ਮੁਕੇਰੀਆਂ ’ਚ ਵੱਡੀ ਇੱਕਤਰਤ
Publish Date: Tue, 24 Nov 2026 04:31 PM (IST)
Updated Date: Tue, 24 Nov 2026 04:34 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਵਿਧਾਨ ਸਭਾ ਚੋਣ ਲਈ ਉਮੀਦਵਾਰ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਭੰਗਾਲਾ ਜ਼ੋਨ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਇੱਕ ਵਿਸ਼ਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਹਾਜ਼ਰ ਲੋਕਾਂ ਨੇ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਐਲਾਨ ਕੀਤਾ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁਕੇਰੀਆਂ ਹਲਕੇ ਦੇ ਲੋਕ ਅਜਿਹੀ ਲੀਡਰਸ਼ਿਪ ਚਾਹੁੰਦੇ ਹਨ ਜੋ ਹਰ ਸਮੇਂ ਉਨ੍ਹਾਂ ਦੇ ਵਿਚਕਾਰ ਰਹਿ ਕੇ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਸੁਹਿਰਦਤਾ ਨਾਲ ਯਤਨ ਕਰੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਬਜੋਤ ਸਿੰਘ ਸਾਬੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਅਤੇ ਬਦਲਾਅ ਦੀ ਨਵੀਂ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨਾਲ ਆਮ ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਸਾਬੀ ਨੇ ਕਿਹਾ ਕਿ ਮੁਕੇਰੀਆਂ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਪਾਰਟੀ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਭਰੋਸੇ ਨੂੰ ਕਾਇਮ ਰੱਖਣਗੇ। ਇਸ ਮੌਕੇ ਅਨੂਪ ਭੱਟੀ ਪ੍ਰਧਾਨ ਨਗਰ ਕੌਂਸਲ, ਬੇਅੰਤ ਰੰਧਾਵਾ ਚੇਅਰਮੈਨ ਮਾਰਕਿਟ ਕਮੇਟੀ, ਗੁਰਿੰਦਰਜੀਤ ਸਿੰਘ ਸੰਗਠਨ ਇੰਚਾਰਜ, ਅਨਿਲ ਠਾਕੁਰ ਸਰਪੰਚ, ਤਜਿੰਦਰਪਾਲ ਸਿੰਘ ਸਰਪੰਚ, ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਦੀਪਕ, ਲਖਵੀਰ ਸਿੰਘ ਰੰਧਾਵਾ, ਸਤਪਾਲ ਚੀਮਾ, ਅਵਤਾਰ ਸਿੰਘ ਕੋਟਲੀ, ਦਿਲਬਾਗ ਸਿੰਘ ਰੰਧਾਵਾ, ਰਸ਼ਪਾਲ ਸਿੰਘ ਕੌਲਪੁਰ ਅਤੇ ਰਸ਼ਪਾਲ ਸਿੰਘ ਰੰਗਾ ਸਮੇਤ ਹੋਰ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਰ ਸਨ।