ਆਪ ਨੇ ਰੋੜੀ ਤੇ ਜਤਾਇਆ ਭਰੋਸਾ, ਤੀਸਰੀ ਵਾਰ ਪਾਰਟੀ ਉਮੀਦਵਾਰ
ਆਮ ਆਦਮੀ ਪਾਰਟੀ ਨੇ ਰੋੜੀ ਤੇ ਜਤਾਇਆ ਭਰੋਸਾ, ਲਗਾਤਾਰ ਤੀਸਰੀ ਵਾਰ ਹੋਣਗੇ ਪਾਰਟੀ ਉਮੀਦਵਾਰ
Publish Date: Sat, 31 Oct 2026 04:58 PM (IST)
Updated Date: Sat, 31 Oct 2026 05:01 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ ਗੜਸ਼ੰਕਰ : ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਹਲਕਿਆਂ ਲਈ ਸ਼ਨਿਚਰਵਾਰ ਨੂੰ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਲਿਸਟ ਵਿੱਚ ਗੜਸ਼ੰਕਰ ਹਲਕੇ ਤੋਂ ਮੌਜੂਦਾ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦਾ ਨਾਮ ਵੀ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਜੈ ਕਿਸ਼ਨ ਸਿੰਘ ਰੋੜੀ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਲਗਾਤਾਰ ਦੋ ਵਾਰ ਵਿਧਾਇਕ ਬਣ ਚੁੱਕੇ ਹਨ ਅਤੇ ਪਾਰਟੀ ਵੱਲੋਂ ਰੋੜੀ ਤੇ ਲਗਾਤਾਰ ਤੀਸਰੀ ਵਾਰ ਭਰੋਸਾ ਜਤਾਇਆ ਗਿਆ ਹੈ। ਬੇਸ਼ੱਕ ਗੜਸ਼ੰਕਰ ਹਲਕੇ ਤੋਂ ਆਪ ਵੱਲੋਂ ਕੁਝ ਹੋਰ ਵਿਅਕਤੀ ਵੀ ਪਾਰਟੀ ਉਮੀਦਵਾਰੀ ਦੇ ਚਾਹਵਾਨ ਸਨ ਪਰ ਪਾਰਟੀ ਨੇ ਤੀਸਰੀ ਵਾਰ ਵੀ ਰੋੜੀ ਨੂੰ ਹੀ ਚੁਣਿਆ ਹੈ।ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲਗਾਤਾਰ ਤੀਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।