- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਮਵੀਰ ਸਿੰਘ ਘੁੰਮਣ ਨੇ ਕਿਹਾ ਸਮੁੱਚੇ ਹਲਕਾ ਦਸੂਹਾ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਜਿਸ ਤਰ੍ਹਾਂ ਮੈਂ ਅੱਜ ਤੱਕ ਦਿਨ-ਰਾਤ ਤੁਹਾਡੀ ਸੇਵਾ ਵਿੱਚ ਹਾਜ਼ਿਰ ਰਿਹਾ ਹਾਂ, ਅੱਗੇ ਵੀ ਤੁਹਾਡੇ ਸੁੱਖ-ਦੁੱਖ ਵਿੱਚ ਹਮੇਸ਼ਾ ਮੂਹਰੇ ਖੜ੍ਹਾ ਰਹਾਂਗਾ। ਹਲਕੇ ਦੀ ਨਿਰੰਤਰ ਸੇਵਾ, ਚੌਤਰਫ਼ਾ ਤਰੱਕੀ ਅਤੇ ਲੋਕਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨਾ ਹੀ ਮੇਰੀ ਜ਼ਿੰਦਗੀ ਦਾ ਮੁੱਖ ਉਦੇਸ਼ ਹੈ।

ਰਾਜਿੰਦਰ ਸਿੰਘ ਦਸੂਹਾ, ਦਸੂਹਾ : ਆਮ ਆਦਮੀ ਪਾਰਟੀ (ਆਪ) ਵੱਲੋਂ ਨਵੇਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆ ਵਿਧਾਨ ਸਭਾ ਹਲਕਾ ਦਸੂਹਾ ਦੀ ਲਗਾਤਾਰ ਦੂਜੀ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਵੱਡੀ ਜ਼ਿੰਮੇਵਾਰੀ ਅਤੇ ਅਥਾਹ ਵਿਸ਼ਵਾਸ ਲਈ ਮੈਂ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ, ਸੰਗਠਨ ਜਨਰਲ ਸਕੱਤਰ ਸ਼੍ਰੀ ਮਨੀਸ਼ ਸੀਸੋਦੀਆ ਜੀ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਕੋਟਨਿ-ਕੋਟਿ ਧੰਨਵਾਦ ਕਰਦਾ ਹਾਂ।