- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਦੁਪਹਿਰ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਪੈਂਦੇ ਸੈਣੀ ਪੈਲੇਸ ਕੋਲ ਇੱਕ ਬੇਕਾਬੂ ਕਾਰ ਮੋਟਰਸਾਈਕਲ ਸਵਾਰ ਨਾਲ ਟਕਰਾਉਣ ਕਾਰਨ ਵਾਪਰੇ ਦਰਦਨਾਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ।

ਸੁਰਿੰਦਰ ਢਿੱਲੋਂ, ਟਾਂਡਾ ਉੜਮੁੜ : ਸੋਮਵਾਰ ਦੁਪਹਿਰ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ ਤੇ ਚੌਲਾਂਗ ਟੋਲ ਪਲਾਜ਼ਾ ਨੇੜੇ ਪੈਂਦੇ ਸੈਣੀ ਪੈਲੇਸ ਕੋਲ ਇੱਕ ਬੇਕਾਬੂ ਕਾਰ ਮੋਟਰਸਾਈਕਲ ਸਵਾਰ ਨਾਲ ਟਕਰਾਉਣ ਕਾਰਨ ਵਾਪਰੇ ਦਰਦਨਾਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ । ਮ੍ਰਿਤਕ ਦੀ ਪਛਾਣ 'ਆਪ' ਦੇ ਸਰਕਲ ਇੰਚਾਰਜ ਟਾਂਡਾ ਜਗਮੋਹਨ ਸਿੰਘ ਉਮਰ ਕਰੀਬ 29 ਸਾਲ ਪੁੱਤਰ ਲੇਟ ਗੁਰਦੇਵ ਸਿੰਘ ਵਾਸੀ ਜਹੂਰਾ ਵਜੋਂ ਹੋਈ ।
ਟਾਂਡਾ ਪੁਲਿਸ ਨੇ ਮ੍ਰਿਤਕ ਦੇ ਚਾਚੇ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਲੈਨੋ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ । ਟਾਂਡਾ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਚਾਚਾ ਕੁਲਦੀਪ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਪਿੰਡ ਜਹੂਰਾ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਵਕਤ ਕਰੀਬ ਪੌਣੇ 12 ਵਜੇ ਜਦੋਂ ਜਗਮੋਹਣ ਸਿੰਘ ਆਪਣੇ ਮੋਟਰਸਾਈਕਲ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਲੱਗੇ ਕਿਸਾਨ ਅੰਦੋਲਨ ਦੇ ਧਰਨੇ ਲਈ ਸਾਮਾਨ ਲੈ ਕੇ ਟਾਂਡਾ ਤੋਂ ਵਾਪਸ ਆ ਰਿਹਾ ਸੀ ਤੇ ਮੈਂ ਉਸਦੇ ਪਿੱਛੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ।

ਜਦੋਂ ਜਗਮੋਹਣ ਚੌਲਾਂਗ ਟੋਲ ਪਲਾਜ਼ਾ ਤੋਂ ਥੋੜ੍ਹਾ ਪਿੱਛੇ ਸੈਣੀ ਪੈਲੇਸ ਕੋਲ ਪੁੱਜਿਆ ਤੇ ਉਸਦੇ ਪਿੱਛੇ ਆ ਰਹੀ ਇੱਕ ਆਲਟੋ ਕਾਰ ਨੂੰ ਪਿੱਛਿਓਂ ਇੱਕ ਬਲੇਨੋ ਕਾਰ ਨੇ ਟੱਕਰ ਮਾਰ ਦਿੱਤੀ , ਜਿਸ ਕਾਰਨ ਬੇਕਾਬੂ ਹੋਈ ਆਲਟੋ ਕਾਰ ਭਤੀਜੇ ਜਗਮੋਹਣ ਸਿੰਘ ਨਾਲ ਜਾ ਟਕਰਾਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਲਟੋ ਕਾਰ ਵੀ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਤੇ ਕਾਰ ਸਵਾਰ ਪਤੀ-ਪਤਨੀ ਅਮਿਤ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਲੁਧਿਆਣਾ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਦਕਿ ਬਲੈਨੋ ਚਾਲਕ ਮੌਕੇ 'ਤੇ ਕਾਰ ਸਮੇਤ ਫਰਾਰ ਹੋ ਗਿਆ।

ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ , ਜਿੱਥੇ ਡਾਕਟਰਾਂ ਵਲੋਂ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ । ਟਾਂਡਾ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਬਲੈਨੋ ਕਾਰ ਦੀ ਪਛਾਣ ਕਰਨ ਤੋਂ ਬਾਅਦ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।