- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਦੀ ਕੱਟੜ ਇਮਾਨਦਾਰੀ ਦੀ ਖੁੱਲ੍ਹੀ ਪੋਲ: ਸ਼ੰਭੂ ਨਾਥ ਭਾਰਤੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ਦੀ ਅਸਲੀਅਤ ਹੁਣ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਈਡੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰਨਾ ਗੰਭੀਰ ਮਾਮਲਾ ਹੈ। ਇਨ੍ਹਾਂ ਸੌਦਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸਰਕਾਰੀ ਖ਼ਜ਼ਾਨੇ ਨੂੰ ਹੋਏ ਕਥਿਤ ਨੁਕਸਾਨ ਦੀ ਸੱਚਾਈ ਸਾਹਮਣੇ ਆ ਸਕੇ।