ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ

ਆਮ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬਿਜਲੀ ਬਿੱਲਾਂ ਦੇ ਵਾਧੇ ਸਬੰਧੀ ਛੇੜੀ ਮੁਹਿੰਮ ਤਹਿਤ ਬਲਾਕ ਟਾਂਡਾ ਦੇ ਪਿੰਡ ਘੋੜਾਵਹਾ ਵਿਖੇ 'ਆਪ' ਆਗੂ ਹਰਮੀਤ ਸਿੰਘ ਅੌਲਖ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਹਰਮੀਤ ਸਿੰਘ ਅੌਲਖ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੰਜਾਬ ਅੰਦਰ ਦਿਨੋਂ ਦਿਨ ਬਿਜਲੀ ਮਹਿੰਗੀ ਕੀਤੀ ਜਾ ਰਹੀ ਹੈ ਜੋ ਆਮ ਲੋਕਾਂ ਤੇ ਬਹੁਤ ਵੱਡਾ ਬੋਝ ਪਾਇਆ ਜਾ ਰਿਹਾ ਹੈ ਅੌਲਖ ਨੇ ਕਿਹਾ ਕਿ ਜੇ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਿਜਲੀ ਮਾਫ ਕਰ ਸਕਦਾ ਹੈ ਤਾਂ ਪੰਜਾਬ ਅੰਦਰ ਕੈਪਟਨ ਸਰਕਾਰ ਕਿਉਂ ਬਿਜਲੀ ਮਾਫ ਨਹੀਂ ਕਰ ਸਕਦੀ। ਇਸ ਮੌਕੇ ਆਪ ਆਗੂ ਅੌਲਖ ਨੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਨਿੱਤ ਦਿਨ ਕੀਤੇ ਜਾ ਰਹੇ ਬਿਜਲੀ ਬਿੱਲਾਂ ਦੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਵਿਜੇ ਕੁਮਾਰ, ਸ਼ਹਿਨਾਜ਼ ਬਿੱਲਾ, ਪੰਮਾ, ਸੁਰੇਸ਼ ਘੋੜੇਵਾਹਾ, ਸੁਰਜੀਤ ਸਿੰਘ ,ਅਮਿਤ ਕੁਮਾਰ, ਤਰਸੇਮ ਲਾਲ, ਦਵਿੰਦਰ ਸਿੰਘ, ਰਮਨ ਕੁਮਾਰ, ਸੁਖਵਿੰਦਰ ਸਿੰਘ, ਰਣਜੋਧ ਸਿੰਘ ਆਦਿ ਹਾਜ਼ਰ ਸਨ।