ਕਾਰ ਮੋਟਰਸਾਈਕਲ ਦੀ ਟੱਕਰ ’ਚ ਇੱਕ ਨੌਜਵਾਨ ਦੀ ਮੌਤ ਕਾਰ ਮੋਟਰਸਾਈਕਲ ਦੀ ਟੱਕਰ ’ਚ ਇੱਕ ਨੌਜਵਾਨ ਦੀ ਮੌਤ
Publish Date: Thu, 29 Oct 2026 03:53 PM (IST)
Updated Date: Thu, 29 Oct 2026 03:55 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਵੀਰਵਾਰ ਸਵੇਰੇ ਅੱਡਾ ਸਰਾਂ ਤੋਂ ਖੁੱਡਾ ਜਾਣ ਵਾਲੀ ਸੜਕ ’ਤੇ ਪਿੰਡ ਖੁਣਖੁਣ ਕਲਾਂ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ ਉਮਰ ਕਰੀਬ 32 ਸਾਲ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਵਜੋਂ ਹੋਈ ਹੈ। ਸਾਜਨ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਦੀ ਖਬਰ ਮਿਲਣ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਸਾਜਨ ਸਿੰਘ ਵੀਰਵਾਰ ਸਵੇਰੇ ਕਰੀਬ 8:30 ਵਜੇ ਆਪਣੇ ਪਿੰਡ ਨੰਗਲ ਖੁੰਗਾ ਤੋਂ ਮੋਟਰਸਾਈਕਲ ’ਤੇ ਦਸੂਹਾ ਵਿਖੇ ਆਪਣੇ ਰੋਜ਼ਾਨਾ ਦੇ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਖੁਣਖੁਣ ਕਲਾਂ ਨੇੜੇ ਪਹੁੰਚਿਆ ਤਾਂ ਇੱਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਾਜਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਵਿੱਚ ਮਾਤਮ ਛਾ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚੀ ਅਤੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸਾ ਕਿਹੜੇ ਹਾਲਾਤਾਂ ਵਿੱਚ ਹੋਇਆ ਇਸ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਮਿਲੀ । ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।