ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਬੁੱਧਵਾਰ ਰਾਤ ਨੂੰ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਰਾਪਤ ਹੋਇਆ ਹੈ। ਮਿ੍ਤਕ ਦੀ ਪਛਾਣ ਸੱਤਪਾਲ (65) ਪੁੱਤਰ ਜਗਤ ਰਾਮ ਪਿੰਡ ਭੱਜਲ ਥਾਣਾ ਗੜ੍ਹਸੰਕਰ ਦੇ ਰੂਪ 'ਚ ਹੋਈ ਹੈ। ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਲਾਸ਼ ਤੇ ਵਾਹਨ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਰਜੀਤ ਕੁਮਾਰ ਨੇ ਦੱਸਿਆ ਕਿ ਸੁਰਿੰਦਰਾ ਫਿਲਿੰਗ ਸਟੇਸ਼ਨ ਨਜ਼ਦੀਕ ਸੱਤਪਾਲ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਵੱਲ ਜਾ ਰਿਹਾ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਵਾਹਨ ਦੀਆਂ ਲਾਈਟਾਂ ਅਚਾਨਕ ਉਸ ਦੀਆਂ ਅੱਖਾਂ 'ਚ ਪੈਣ 'ਤੇ ਉਹ ਸੜਕ 'ਤੇ ਖੜ੍ਹੀ ਬਿਨਾਂ ਰਿਫਲੈਕਟਰ ਵਾਲੀ ਟਰੈਕਟਰ-ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਚ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਟਰੈਕਟਰ-ਟਰਾਲੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ ।