- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਆਈ.ਆਰ. ਪ੍ਰਕਿਰਿਆ ਦੀ ਗੜ੍ਹਸ਼ੰਕਰ, ਟਾਂਡਾ ਅਤੇ ਦਸੂਹਾ ’ਚ ਕੀਤੀ ਸਮੀਖਿਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਪ੍ਰਕਿਰਿਆ ਦੀ ਜ਼ਿਲ੍ਹੇ ਵਿਚ ਸਮੀਖਿਆ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਨਿਯੁਕਤ ਕੀਤੇ ਰੋਲ ਆਬਜ਼ਰਵਰ ਪੰਜਾਬ ਦੇ ਸੀਨੀਅਰ ਆਈਏਐੱਸ ਅਧਿਕਾਰੀ ਅਤੇ ਸਕੱਤਰ ਲੋਕਪਾਲ ਡੀਐੱਸ ਮਾਂਗਟ ਨੇ ਗੜ੍ਹਸ਼ੰਕਰ, ਟਾਂਡਾ ਅਤੇ ਦਸੂਹਾ ਵਿਖੇ ਐੱਸਆਈਆਰ ਪ੍ਰਕਿਰਿਆ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਰੋਲ ਆਬਜ਼ਰਵਰ ਡੀਐੱਸ ਮਾਂਗਟ ਨੇ ਚੋਣਕਾਰ ਰਜਿਸਟ੍ਰੇਸ਼ਨਾਂ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਐਡੀਸ਼ਨਲ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਐੱਸਆਈਆਰ ਸਬੰਧੀ ਵਿਸਥਾਰਤ ਗੱਲਬਾਤ ਕਰ ਕੇ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਬਾਰੇ ਮੁਕੰਮਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਬੀਐੱਲਓਜ਼ ਦੇ ਫਾਰਮਾਂ ਦੀ ਪੜਤਾਲ ਕਰਦਿਆਂ ਐੱਸਆਈਆਰ ਲਈ ਸਬੰਧਿਤ ਅਧਿਕਾਰੀਆਂ ਨੂੰ ਰਹਿੰਦੇ ਕੰਮ 30 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਐੱਸਆਈਆਰ ਪ੍ਰਕਿਰਿਆ ਲਈ ਤਾਇਨਾਤ ਸਮੁੱਚੇ ਅਮਲੇ ਖਾਸ ਕਰ ਕੇ ਬੀਐੱਲਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਉਹ ਸੁਚੱਜੇ ਢੰਗ ਨਾਲ ਸਮੁੱਚੀ ਪ੍ਰਕਿਰਿਆ ਨੂੰ ਤੈਅ ਸਮੇਂ ਅੰਦਰ ਨੇਪਰੇ ਚਾੜ੍ਹ ਸਕਣ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ, ਜਿਸ ਉਪਰੰਤ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ। ਇਸ ਮੌਕੇ ਸਬੰਧਿਤ ਐੱਸਡੀਐੱਮ ਸੰਜੀਵ ਕੁਮਾਰ, ਅੰਡਰ ਟ੍ਰੇਨਿੰਗ ਪੀਸੀਐੱਸ ਅਧਿਕਾਰੀ ਅਮਨਦੀਪ ਕੌਰ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਚੋਣ ਕਾਨੂੰਨਗੋ ਲਖਬੀਰ ਸਿੰਘ ਆਦਿ ਮੌਜੂਦ ਸਨ।