ਈਵੀਐਮ ਵੇਅਰਹਾਊਸ ਦੀ ਮਹੀਨਾਵਾਰ ਜਾਂਚ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਈਵੀਐਮ ਵੇਅਰਹਾਊਸ ਦੀ ਮਹੀਨਾਵਾਰ ਜਾਂਚ
Publish Date: Thu, 22 Oct 2026 06:17 PM (IST)
Updated Date: Thu, 22 Oct 2026 06:19 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਨੇ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈਵੀਐਮ ਵੇਅਰਹਾਊਸਦੀ ਮਹੀਨਾਵਾਰ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਈਵੀਐਮ ਵੇਅਰਹਾਊਸ ਦੀ ਮਹੀਨਾਵਾਰ ਜਾਂਚ ਇੱਕ ਨਿਯਮਤ ਅਤੇ ਜ਼ਰੂਰੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਨੇ ਤਸੱਲੀ ਪ੍ਰਗਟਾਈ ਕਿ ਜ਼ਿਲ੍ਹੇ ਵਿੱਚ ਵੇਅਰਹਾਊਸ ਦੇ ਪ੍ਰਬੰਧ ਉੱਚਤਮ ਮਾਪਦੰਡਾਂ ਦੇ ਅਨੁਸਾਰ ਪਾਏ ਗਏ ਹਨ। ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲਕਦਮੀ ਲੋਕਤੰਤਰੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਸਬੰਧੀ ਫੈਲਾਈਆਂ ਜਾਣ ਵਾਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਵਿੱਚ ਸਹਾਇਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਖੁਸ਼ੀ ਰਾਮ ਧੀਮਾਨ, ਕਾਂਗਰਸ ਵੱਲੋਂ ਰਜਨੀਸ਼ ਟੰਡਨ, ਭਾਜਪਾ ਵੱਲੋਂ ਭੂਸ਼ਣ ਕੁਮਾਰ ਸ਼ਰਮਾ, ਸੀਪੀਆਈ (ਐਮ) ਵੱਲੋਂ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫ਼ਸਰ ਬਲਵਿੰਦਰ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਕਾਨੂੰਨਗੋ ਲਖਵੀਰ ਸਿੰਘ ਵੀ ਮੌਜੂਦ ਸਨ।