ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ
Publish Date: Tue, 24 Nov 2026 03:34 PM (IST)
Updated Date: Tue, 24 Nov 2026 03:37 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲਾਜਵੰਤੀ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। 29 ਨਵੰਬਰ ਨੂੰ ਹੋਣ ਵਾਲੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਏਡੀਸੀ ਦਸੂਹਾ ਅਤੇ ਆਰਟੀਓ ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਂਸ ਅਤੇ ਐਸਡੀਐਮ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਪਤੀ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ, ਸਾਫ਼-ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਸੱਭਿਆਚਾਰਕ ਪ੍ਰੋਗਰਾਮਾਂ, ਪਾਰਕਿੰਗ ਵਿਵਸਥਾ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਨਾਲ ਨਿਭਾਉਣ, ਤਾਂ ਜੋ 29 ਨਵੰਬਰ ਨੂੰ ਸਮਾਰੋਹ ਸ਼ਾਨਦਾਰ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।