- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤਮੰਦ ਜੀਵਨ ਲਈ ਸਫਾਈ ਦੀਆਂ ਆਦਤਾਂ ਅਪਣਾਓ: ਡਾ. ਮਨਪ੍ਰੀਤ ਕੌਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਚੱਕੋਵਾਲ ਬ੍ਰਾਹਮਣਾਂ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਹੱਥਾਂ ਅਤੇ ਨਿੱਜੀ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਹੱਥਾਂ ਦੀ ਸਹੀ ਸਫਾਈ ਕਈ ਛੂਤ ਦੀਆਂ ਬਿਮਾਰੀਆਂ ਤੋਂ ਬਚਾਅ ਦਾ ਸਰਲ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖਾਣਾ ਖਾਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਤੋਂ ਬਾਅਦ ਅਤੇ ਖੇਡਣ ਉਪਰੰਤ ਸਾਬਣ ਤੇ ਸਾਫ਼ ਪਾਣੀ ਨਾਲ ਘੱਟੋ-ਘੱਟ 20 ਸਕਿੰਟ ਹੱਥ ਧੋਣ ਦੀ ਅਪੀਲ ਕੀਤੀ।