
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭੂੰਗਾ ਦੇ ਮੁਲਾਜ਼ਮਾ ਵਲੋ ਮੁੱਖ ਮੰਤਰੀ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ

ਕਮਲ, ਪੰਜਾਬੀ ਜਾਗਰਣ
ਹਰਿਆਣਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁੱਖ ਮੰਤਰੀ ਦੇ ਘਟੀਆ ਵਿਵਹਾਰ ਅਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸੱਦੇ ਤਹਿਤ ਪੀਐੱਚਸੀ ਭੂੰਗਾ ਵਿਖੇ ਐੱਸਐੱਮਓ ਮੈਡੀਕਲ ਸਪੈਸ਼ਲਿਸਟ ਡਾ. ਸੁਦੇਸ਼ ਰਾਜਨ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਦੇ ਹੰਕਾਰ ਭਰੇ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਮਾਣਯੋਗ ਹਾਈ ਕੋਰਟ ਦੇ ਫੈਸਲੇ ਤਹਿਤ ਤੁਰੰਤ ਮਹਿੰਗਾਈ ਭੱਤੇ ਦਾ ਭੁਗਤਾਨ ਕਰੇ ਅਤੇ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕਰੇ। ਇਸ ਮੌਕੇ ਆਗੂਆਂ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਧਰਨਿਆਂ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਸ਼ਮੂਲੀਅਤ ਲਈ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਵੱਲੋਂ ਛੁੱਟੀ ਸਬੰਧੀ ਜੋ ਪੱਤਰ ਜਾਰੀ ਕੀਤਾ ਹੈ, ਉਸ ਦੀ ਨਿਖੇਧੀ ਕਰਦਿਆਂ ਉਸ ਨੂੰ ਵੀ ਮੌਕੇ ’ਤੇ ਸਾੜਿਆ ਗਿਆ ਅਤੇ ਮੁੱਖ ਮੰਤਰੀ ਵੱਲੋਂ ਜੋ ਪਿਛਲੇ ਕੱਲ ਟਵੀਟ ਕਰ ਕੇ ਕਿਹਾ ਸੀ ਕਿ ਸੰਘਰਸ਼ ਤੇ ਮੀਟਿੰਗ ਦੋਵੇਂ ਇੱਕੋ ਸਮੇਂ ਨਹੀਂ ਹੋ ਸਕਦੇ ਉਸ ਟਵੀਟ ਦੀਆਂ ਵੀ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਡਾ. ਜਗਤਾਰ ਸਿੰਘ, ਸੀਨੀਅਰ ਫਾਰਮੇਸੀ ਅਫਸਰ ਬਲਵਿੰਦਰ ਸਿੰਘ, ਫਾਰਮੇਸੀ ਅਫਸਰ ਨਰਿੰਦਰ ਸਿੰਘ, ਫਾਰਮੇਸੀ ਅਫਸਰ ਗਗਨਪ੍ਰੀਤ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਸਟਾਫ਼ ਨਰਸ ਰਮਨਦੀਪ ਕੌਰ, ਹੈਲਥ ਕਰਮਚਾਰੀ ਜਤਿੰਦਰ ਕੁਮਾਰ, ਹੈਲਥ ਕਰਮਚਾਰੀ ਸਤਬੀਰ ਸਿੰਘ, ਹੈਲਥ ਕਰਮਚਾਰੀ ਸਰਤਾਜ ਸਿੰਘ, ਹੈਲਥ ਕਰਮਚਾਰੀ ਮਨਜਿੰਦਰ ਸਿੰਘ, ਲੈਬ ਟੈਕਨੀਸ਼ੀਅਲ ਅਮਨਦੀਪ, ਲੈਬ ਟੈਕਨੀਸ਼ੀਅਲ ਤਨੂ, ਮਲਟੀਪਰਪਸ ਹੈਲਥ ਵਰਕਰ (ਫੀਮੇਲ) ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।