- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਲੋਂ ਕਸਬਾ ਹਰਿਆਣਾ ਰਿਹਾ ਮੁਕੰਮਲ ਬੰਦ

ਕਮਲ, ਪੰਜਾਬੀ ਜਾਗਰਣ
ਹਰਿਆਣਾ : ਪਰਵਿੰਦਰ ਸਿੰਘ ਝੌਟਾ ਦੇ ਬੀਤੇ ਦਿਨੀ ਹੋਏ ਕਤਲ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਉਤੇ ਕਸਬਾ ਹਰਿਆਣਾ ਪੂਰਨ ਤੌਰ ਉੱਤੇ ਬੰਦ ਰਿਹਾ ।ਸੰਦੀਪ ਸਿੰਘ ਸੀਕਰੀ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਸੱਤੀ, ਬਾਬਾ ਬਲਵੀਰ ਸਿੰਘ ਖਾਲਸਾ, ਗੁਰਜੀਤ ਸਿੰਘ ਨੀਲਾ ਨਲੋਆ, ਚਰਨਜੀਤ ਸਿੰਘ ਰੂਬੀ ਸੋਢੀ, ਵਰਿੰਦਰ ਸਿੰਘ ਗਿੱਲ, ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਮੁਕੰਮਲ ਬੰਦ ਰੱਖਿਆ ਗਿਆ। ਮੁੱਖ ਮਾਰਗ ਸ਼ਾਂਤਮਈ ਧਰਨਾ ਲਗਾਇਆ। ਬੈਂਕ ਅਤੇ ਵਿਦਿਅਕ ਅਦਾਰੇ ਵੀ ਮੁਕੰਮਲ ਬੰਦ ਰਹੇ। ਇਸ ਮੌਕੇ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਸਰਕਾਰੀ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਮੌਜੂਦਾ ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸੱਚਾਈ ਰੱਖਣੀ ਚਾਹੀਦੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਪੰਜਾਬ ਵਿੱਚ ਨਸ਼ਾ ਘੱਟਣ ਦੀ ਬਜਾਏ ਨਸ਼ਾ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਚੋਣਾਂ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਬਣੀ ਆਪ ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਧਰਨੇ ਦੌਰਾਨ ਜਸਪਾਲ ਸਿੰਘ ਚੱਕ ਗੁਜਰਾ, ਸਤਪਾਲ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਵਿੰਦਰ ਸਿੰਘ ਰਿਆੜ, ਹਰਜੀਤ ਸਿੰਘ ਨੰਗਲ, ਓੰਕਾਰ ਸਿੰਘ ਧਾਮੀ, ਅਮਰੀਕ ਸਿੰਘ ਭਾਗੋਵਾਲ, ਸੂਬੇਦਾਰ ਗੁਰਭਜਨ ਸਿੰਘ, ਤੇ ਹੋਰ ਵੱਖ-ਵੱਖ ਜਥੇਬੰਦੀਆਂ ਤੋਂ ਆਗੂ ਮੌਜੂਦ ਸਨ।