- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਿਤ ਜਥੇਬੰਦੀਆਂ ਨੇ ਦਿਖ਼ਾਏ ਮੁੱਖ ਮੰਤਰੀ ਨੂੰ ਕਾਲੇ ਝੰਡੇ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਬੇਸ਼ੱਕ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਦਲਿਤ ਜਥੇਬੰਦੀਆਂ ਨੇ ਅੱਤੋਵਾਲ ਵਿਖੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖ਼ਾਈਆਂ ਗਈਆਂ। ਹਾਲਾਂਕਿ ਪੁਲਿਸ ਵੱਲੋਂ ਪ੍ਰਮੁੱਖਤਾ ਨਾਲ ਘੇਰਾਬੰਦੀ ਕਰ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਆਗੂਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੇ ਹਨ ਪਰ ਪੰਜਾਬ ਦੇ ਮੁੱਖ਼ ਮੰਤਰੀ ਵਿਚ ਅਜੇ ਵੀ ਗੰਭੀਰਤਾ ਦਿਖ਼ਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਰੋਕਣ ਵਾਲੇ ਆਗੂਆਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਹਰ ਘਰ ਵਿਚ ਨਸ਼ਾ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਪਿਛਲੇ ਪੌਣੇ ਪੰਜ ਸਾਲਾਂ ਵਿਚ ਕਦੀ ਵੀ ਪੰਜਾਬ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ, ਬਲਕਿ ਸਟੇਜਾਂ ਤੋਂ ਵਿਰੋਧੀ ਧਿਰਾਂ ਦਾ ਮਜ਼ਾਕ ਉਡਾ ਕੇ ਹੀ ਆਪਣਾ ਸਮਾਂ ਬਤੀਤ ਕੀਤਾ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ। ਇਸ ਪ੍ਰਦਰਸ਼ਨ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਤੁਰੰਤ ਉਨ੍ਹਾਂ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਬਾਅਦ ਘਰਾਂ ਨੂੰ ਤੋਰ ਦਿੱਤਾ।