- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਅਕਾਲੀ ਦਲ ਵਲੋਂ ਨਾਹਰੇਬਾਜੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਹੁਸ਼ਿਆਰਪੁਰ ਬੰਦ ਦੇ ਸੱਦੇ ਦੌਰਾਨ ਸ਼ਿਮਲਾ ਪਹਾੜੀ ਵਿਖੇ ਉਸ ਸਮੇਂ ਕੁਝ ਸਮੇਂ ਲਈ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਆਪਣੇ ਸਾਥੀਆਂ ਸਮੇਤ ਸ਼ਿਮਲਾ ਪਹਾੜੀ ਸ਼ਰਾਬ ਦਾ ਇੱਕ ਠੇਕਾ ਖੁੱਲ੍ਹਾ ਹੋਣ ਕਾਰਨ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ। ਮੌਕੇ ’ਤੇ ਮੌਜੂਦ ਵਰਕਰਾਂ ਵੱਲੋਂ ਠੇਕਾ ਬੰਦ ਕਰਨ ਦੀ ਗੱਲ ਕਹੀ ਗਈ, ਪਰ ਸ਼ੁਰੂਆਤ ਵਿੱਚ ਠੇਕੇ ਦੇ ਮੁਲਾਜ਼ਮਾਂ ਵੱਲੋਂ ਇਸ ’ਤੇ ਸਹਿਮਤੀ ਨਾ ਦੇਣ ਕਾਰਨ ਕੁਝ ਸਮੇਂ ਲਈ ਤਣਾਅ ਵਾਲਾ ਮਾਹੌਲ ਬਣ ਗਿਆ। ਠੇਕੇ ਦੇ ਕਰਿੰਦਿਆਂ ਵੱਲੋਂ ਠੇਕਾ ਨਾ ਬੰਦ ਕਰਨ ’ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਜਦੋਂ ਪੂਰਾ ਸ਼ਹਿਰ ਬੰਦ ਹੋਵੇ ਅਤੇ ਇਸ ਦੌਰਾਨ ਸ਼ਰਾਬ ਦਾ ਠੇਕਾ ਖੁੱਲ੍ਹਾ ਰਹੇ, ਤਾਂ ਇਹ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨਸ਼ਿਆਂ ਦੇ ਮੁੱਦੇ ’ਤੇ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਦੇ ਸੌਦਾਗਰ ਬੇਖ਼ੌਫ ਹੋ ਕੇ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ।