ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਰੈਸਟ ਹਾਊਸ ਵਿਖੇ ਵਿਸ਼ਾਲ ਧਰਨਾ ਦਿੱਤਾ। ਇਸ ਤੋਂ ਬਾਅਦ ਮੁਕੇਰੀਆਂ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਦੀ ਅਗਵਾਈ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਤਰਸੇਮ ਹਰਚੰਦ, ਪਸਸਫ ਦੇ ਪ੍ਰਧਾਨ ਮਨਜੀਤ ਸਿੰਘ, ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਅਤੇ ਸਤੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਢੇ ਸੱਤ ਲੱਖ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੇ। ਇਸ ਮੌਕੇ ਰਜਤ ਮਹਾਜਨ, ਤਰਲੋਚਨ ਸਿੰਘ, ਜਗਜੀਤ ਸਿੰਘ, ਜਗਦੀਸ਼ ਸਿੰਘ, ਪਰਸ ਰਾਮ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਲੈਕ. ਰਾਜੇਸ਼ ਕੁਮਾਰ, ਖ਼ੁਸ਼ਵੰਤ ਸਿੰਘ ਮਹਿਤਾਬਪੁਰ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਦਲਵਿੰਦਰ ਸਿੰਘ, ਅਸ਼ਵਨੀ ਕੁਮਾਰ, ਗੁਲਵਿੰਦਰ ਸਿੰਘ, ਤਰਸੇਮ ਸਿੰਘ, ਅਨਿਲ ਕੁਮਾਰ ਭੰਗਾਲਾ, ਕੁਲਵਿੰਦਰ ਸਿੰਘ, ਸੁਰਜੀਤ ਠਾਕੁਰ, ਭਗਵਾਨ ਸਿੰਘ, ਸ਼ੇਰ ਸਿੰਘ, ਤਰਲੋਕ ਸਿੰਘ, ਬਲਦੇਵ ਕ੍ਰਿਸ਼ਨ, ਸਤਵੀਰ ਠਾਕੁਰ, ਸੁਜਾਨ ਸਿੰਘ, ਬਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਦਵਿੰਦਰ ਸਿੰਘ, ਉਪਾਸਨਾ, ਜੋਤੀ ਬਾਲਾ, ਸੁਮਨ ਕੁਮਾਰੀ, ਮਨਿੰਦਰਜੀਤ ਕੌਰ, ਮੀਨਾ ਕੁਮਾਰੀ, ਅਲਕਾ ਸ਼ਰਮਾ, ਬਿੰਦੀਆ ਉਦਾਸੀ, ਸੁਰਿੰਦਰ ਕੁਮਾਰ ਹਾਟਾ, ਰਵਿੰਦਰ ਕੁਮਾਰ, ਬਰਜੇਸ਼ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਭਾਟੀਆ, ਰਮਨਦੀਪ ਸਿੰਘ ਧਾਮੀ, ਹਰਮਿੰਦਰ ਕੌਰ, ਤੇਜਿੰਦਰ ਕੌਰ, ਬੰਦਨਾ ਕੌਸ਼ਲ, ਆਰਤੀ ਕੁਮਾਰੀ, ਸੰਗੀਤਾ ਕੁਮਾਰੀ, ਅਮਨਪ੍ਰੀਤ ਕੌਰ, ਨਿਰਮਲਾ ਦੇਵੀ, ਰਾਜਦੀਪ ਕੌਰ, ਇੰਦੂ ਰਾਣੀ, ਮਧੂ ਕੁਮਾਰੀ, ਪੁਸ਼ਪਾ ਦੇਵੀ, ਆਸ ਕੌਰ, ਸ਼ੈਲਜਾ ਕੁਮਾਰੀ, ਸੁਰਜੀਤ ਸਿੰਘ, ਸੀਐੱਚਟੀ ਰਾਕੇਸ਼ ਕੁਮਾਰ, ਗੁਰਪਾਲ ਸਿੰਘ, ਵਿਨੋਦ ਕੁਮਾਰ, ਬੂਟਾ ਸਿੰਘ, ਸੁਰੇਸ਼ ਲੋਹਗੜ੍ਹ, ਰੌਸ਼ਨ ਲਾਲ, ਸੁਭਾਸ਼ ਠਾਕੁਰ, ਰਾਕੇਸ਼ ਸੰਗੋਤਰਾ, ਸੰਦੀਪ ਕੌਸ਼ਲ, ਸ਼ਕਤੀ ਸਕੋਲੀਆ, ਹਰਿੰਦਰ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।