- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝੀ ਤਾਲਮੇਲ ਕਮੇਟੀ ਵਲੋਂ ਮਿੰਨੀ ਸਕੱਤਰੇਤ ਅੱਗੇ ਵਿਸ਼ਾਲ ਰੋਸ ਰੈਲੀ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਅੱਜ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਵੀ ਮਿੰਨੀ ਸਕੱਤਰੇਤ ਅੱਗੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ ।ਜਥੇਬੰਦੀਆਂ ਦੇ ਆਗੂਆਂ ਕੁਲਵਰਨ ਸਿੰਘ, ਬਹਾਦਰ ਸਿੰਘ, ਓਂਕਾਰ ਸਿੰਘ, ਕੁਲਵੰਤ ਸਿੰਘ ਸੈਣੀ, ਮੱਖਣ ਸਿੰਘ ਵਾਹਿਦਪੁਰੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਮਦਨ ਲਾਲ ਸੈਣੀ, ਬਿਕਰਮਜੀਤ ਸਿੰਘ ਆਹਲੂਵਾਲੀਆ, ਪ੍ਰਵੇਸ਼ ਕੁਮਾਰ , ਬਲਵਿੰਦਰ ਸਿੰਘ ਗਿੱਲ, ਪਰਮਜੀਤ ਕਾਤਿਬ ਅਤੇ ਗੁਰਨਾਮ ਸਿੰਘ ,ਜ਼ਿਲ੍ਹਾ ਆਗੂ ਇੰਦਰਜੀਤ ਵਿਰਦੀ ਵਲੋਂ ਅੱਜ ਦੀ ਇਸ ਰੈਲੀ ਦਾ ਮਨੋਰਥ ਅਤੇ ਕੀਤੇ ਜਾ ਸੰਘਰਸ਼ਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਪ੍ਰਧਾਨਗੀ ਮੰਡਲ ਤੋਂ ਇਲਾਵਾ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਜਸਵੀਰ ਸਿੰਘ ਭਾਮ, ਰਵੀ ਦੱਤ, ਪ੍ਰਿਤਪਾਲ ਸਿੰਘ ਚੌਟਾਲਾ, ਜੈਲ ਸਿੰਘ, ਸੁਖਦੇਵ ਡਾਂਸੀਵਾਲ, ਸਰਬਜੀਤ ਸਿੰਘ ਕੰਗ, ਨਛੱਤਰ ਸਿੰਘ, ਭੁਪਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਆਜ਼ਾਦ, ਗੁਰਪ੍ਰੀਤ ਸਿੰਘ ਮਕੀਮਪੁਰ, ਸੁਖਦੇਵ ਸਿੰਘ ਢਿੱਲੋਂ, ਮਨਜੀਤ ਸੈਣੀ, ਜਸਵੀਰ ਸਿੰਘ, ਹਰਭਜਨ ਸਿੰਘ, ਕੇਵਲ ਸਿੰਘ ਹੀਰ, ਸਰਬਜੀਤ ਸਿੰਘ ਕੰਗ, ਲਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੁਲਾਜ਼ਮ, ਪੈਨਸ਼ਨਰ, ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਨੂੰ ਆਪਣੀਆਂ ਝੂਠੀਆਂ ਮਸ਼ਹੂਰੀਆਂ ਤੇ ਉਡਾਇਆ ਜਾ ਰਿਹਾ ਹੈ। ਮੁੱਖ ਮੰਤਰੀ ਵਲੋਂ ਮੰਗਾਂ ਨੂੰ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਪਿਛਲੀ ਕੀਤੀ ਗਈ ਮੀਟਿੰਗ ਵਿੱਚ ਵੀ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਹੈ, ਇਸ ਲਈ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਮਹਿੰਦਰ ਸਿੰਘ ਹੀਰ, ਓਮ ਸਿੰਘ ਸਠਿਆਣਾ, ਸ਼ਮਸ਼ੇਰ ਸਿੰਘ ਧਾਮੀ, ਬਲਵੀਰ ਸੈਣੀ, ਰਾਮਜੀਦਾਸ ਚੌਹਾਨ, ਮਨੋਹਰ ਸਿੰਘ ਸੈਣੀ, ਮੱਖਣ ਸਿੰਘ ਲੰਗੇਰੀ, ਹੰਸ ਰਾਜ,ਗੁਰਬਚਨ ਸਿੰਘ, ਬਲਜੀਤ ਮਹਿਮੋਵਾਲ, ਨਰਿੰਦਰ ਅਜਨੋਹਾ ਆਦਿ ਆਗੂ ਵੀ ਹਾਜਰ ਸਨ।