ਐਨਐਚਐਮ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ਐਨਐਚਐਮ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ,
Publish Date: Mon, 23 Nov 2026 05:49 PM (IST)
Updated Date: Mon, 23 Nov 2026 05:52 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਥਾਨਕ ਪ੍ਰਭਾਤ ਚੌਕ ਵਿਖੇ ਅੱਜ ਐਨਐਚਐਮ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੀਤੂ ਸ਼ਰਮਾ ਅਤੇ ਤਰਨਜੀਤ ਸਿੰਘ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਧਰਨਾ ਲਗਾ ਕੇ ਸੜਕ ਜਾਮ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿ ਹਰਿਆਣਾ ਅਤੇ ਦਿੱਲੀ ਵਿੱਚ ਐਨਐਚਐਮ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ-ਨਾਲ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਪਰ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਦੌਰ ਚਲਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਲਾਰੇ ਲਗਾ ਕੇ ਘਰਾਂ ਨੂੰ ਤੋਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਸੰਘਰਸ਼ ਨੂੰ ਤਿੱਖਾ ਕਰਕੇ ਲੰਬਾ ਅੰਦੋਲਨ ਕਰਨਗੇ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਚੱਕਾ ਵੀ ਜਾਮ ਕੀਤਾ ਅਤੇ ਜੰਮ ਕੇ ਨਾਹਰੇਬਾਜੀ ਕੀਤੀ। ਪੁਲਿਸ ਵਲੋਂ ਕੁੱਝ ਦੇਰ ਬਾਅਦ ਹੀ ਉਨ੍ਹਾਂ ਨੂੰ ਯਾਤਾਯਾਤ ਖ਼ੋਹਲਣ ਦਾ ਜੋਰ ਦੇ ਕੇ ਆਵਾਜਾਈ ਸੁਚਾਰੂ ਕਰ ਦਿੱਤੀ।