- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ਼ ਜਥੇਬੰਦੀਆਂ ਵਲੋਂ ਸ਼ੋਮਣੀ ਕਮੇਟੀ ਪ੍ਰਧਾਨ ਦੇ ਘਰ ਅੱਗੇ ਧਰਨਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਖ਼ਾਲਸੇ ਦੀ ਜਨਮ ਭੂਮੀ ’ਤੇ ਪਿਛਲੀ ਦਿਨੀਂ ਵਿਦੇਸ਼ ਤੋਂ ਆਈ ਇੱਕ ਔਰਤ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੇ ਅਮਰਜੀਤ ਸਿੰਘ ਚਾਵਲਾ ’ਤੇ ਲੱਗੇ ਕਥਿਤ ਦੋਸ਼ਾਂ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਸਿੱਖ ਜਥੇਬੰਦੀਆਂ ਨੇ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਜਿੱਥੇ ਸ਼ੋਮਣੀ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਉੱਥੇ ਨਾਲ ਹੀ ਪ੍ਰਧਾਨ ਨੂੰ ਤਿੰਨ ਪ੍ਰਸ਼ਨ ਪੁੱਛ ਕੇ ਉਨ੍ਹਾਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ। ਮਾਰਚ ਅਤੇ ਧਰਨੇ ਦੀ ਅਗਵਾਈ ਕਰ ਰਹੇ ਆਗੂਆਂ ਨੇ ਆਖ਼ਿਆ ਕਿ ਵਿਦੇਸ਼ ਤੋਂ ਆਈ ਔਰਤ ਦੇ ਦੋਸ਼ਾਂ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਗੁਰੂ ਘਰਾਂ ਦੇ ਪੈਸੇ ਦੀ ਦੁਰਵਰਤੋਂ ਵੱਡੇ ਪੱਧਰ ’ਤੇ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਪਿਛਲੇ ਪੰਦਰਾਂ ਸਾਲਾਂ ਤੋਂ ਕਮੇਟੀ ਮੈਂਬਰਾਂ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪ੍ਰਸ਼ਨ ਕਰਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਆਪਣੀ ਸਥਿਤੀ ਸਪੱਸ਼ਟ ਕਰਦੇ ਹੋਏ ਦੱਸਣ ਕਿ ਵਿਦੇਸ਼ੋਂ ਆਈ ਬੀਬੀ ਦੇ ਦੋਸ਼ਾਂ ਨੂੰ ਕਿਸ ਰਾਜਨੀਤਿਕ ਪਾਰਟੀ ਦੀ ਸ਼ਹਿ ’ਤੇ ਦਬਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਬੀਬੀ ਵੱਲੋਂ ਲਗਾਏ ਗਏ ਕਥਿਤ ਇਲਜਾਮ ਦਾ ਸਪੱਸ਼ਟੀਕਰਨ ਦੇਣ ਅਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਪ੍ਰਸ਼ਨ ਦਾ ਉੱਤਰ ਵੀ ਦੇਣ ਕਿ ਬੀਬੀ ਛੇ ਮਹੀਨੇ ਸ਼ੋਮਣੀ ਕਮੇਟੀ ਦੀਆਂ ਸਹੂਲਤਾਂ ਕਿਵੇਂ ਲੈਂਦੀ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਉੱਤਰ ਨਹੀਂ ਦੇ ਸਕਦੇ ਤਾਂ ਅਸਤੀਫਾ ਦੇਣ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢਿਆ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੇ ਘਰ ਵੱਲ ਮਾਰਚ ਕੀਤਾ ਜਿੱਥੇ ਕੁੱਝ ਦੂਰੀ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮਾਰਚ ਕੱਢ ਰਹੀਆਂ ਜਥੇਬੰਦੀਆਂ ਨੇ ਉੱਥੇ ਹੀ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।