ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੇ

ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਵਜੋਤ ਦੀ ਅਗਵਾਈ ਹੇਠ ਇਕ ਸਮਾਗਮ ਸਥਾਨਕ ਪੈਲੇਸ 'ਚ ਕਰਵਾਇਆ ਗਿਆ। ਇਸ ਦੌਰਾਨ ਪਾਰਟੀ ਦੇ ਲੋਕ ਸਭਾ ਚੋਣਾਂ ਦੇ ਇੰਚਾਰਜ ਵਿਧਾਇਕ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਸਮੇਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਨਾਲ ਸਬੰਧਤ ਅਕਾਲੀ ਆਗੂ ਬੀਬੀ ਹਰਵਿੰਦਰ ਕੌਰ ਤੇ ਦਾਦੂਪੁਰ ਪਿੰਡ ਦੇ ਅਮਰੀਕ ਸਿੰਘ ਜੋ ਕਿ ਕਾਂਗਰਸ ਦੇ ਆਗੂ ਸਨ, ਨੇ ਆਪਣੀ-ਆਪਣੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਪ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਕਤ ਦੋਵੇਂ ਆਗੂਆਂ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਅਮਨ ਅਰੋੜਾ ਤੇ ਡਾ. ਰਵਜੋਤ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ 'ਆਪ' ਆਮ ਲੋਕਾਂ ਦੀ ਪਾਰਟੀ ਹੈ ਤੇ ਇਹੀ ਕਾਰਨ ਹੈ ਕਿ ਅੱਜ ਵੀ ਵੱਡੀ ਗਿਣਤੀ 'ਚ ਆਮ ਲੋਕ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਇਸ ਸਮੇਂ ਡਾ. ਰਵਜੋਤ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਬੀਬੀ ਹਰਵਿੰਦਰ ਕੌਰ ਤੇ ਅਮਰੀਕ ਸਿੰਘ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਸਮੇਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਪਾਬਲਾ, ਜਸਬੀਰ ਸਿੰਘ ਰਾਜਾ ਗਿੱਲ, ਜਸਪਾਲ ਚੇਚੀ, ਸੰਦੀਪ ਸੈਣੀ, ਅਜੇ ਵਰਮਾ, ਹਰਮੀਤ ਅੌਲਖ, ਜੀਐੱਸ ਮੁਲਤਾਨੀ, ਸੁਰਿੰਦਰ ਸਿੰਘ ਬਸਰਾ, ਸਰਪੰਚ ਹਰਵਿੰਦਰ ਸੰਧੂ ਚੱਬੇਵਾਲ, ਸੰਤੋਸ਼ ਸੈਣੀ ਆਦਿ ਵੀ ਮੌਜੂਦ ਸਨ।