- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਪਹਿਲਾਂ ਸਵੇਰੇ ਕਿਸਾਨ ਆਗੂ ਬਲਵੀਰ ਸਿੰਘ ਫਗਲਾਣਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਪੁਲਿਸ ਵੱਲੋਂ ਕਈ ਅਜਿਹੇ ਆਗੂ ਵੀ ਘਰ ਵਿੱਚ ਨਜ਼ਰਬੰਦ ਕੀਤੇ ਗਏ ਹਨ ਜਿਨਾਂ ਨੇ ਮੁੱਖ ਮੰਤਰੀ ਦੀ ਸਮਾਗਮ ਤੋਂ ਪਹਿਲਾਂ ਉਹਨਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਪਿੰਡ ਹਰਖੋਵਾਲ ਤੋਂ ਅੱਜ ਆਮ ਆਦਮੀ ਕਲੀਨਕ ਦੀਆਂ 154 ਹੋਰ ਬਰਾਂਚਾਂ ਦੇ ਉਦਘਾਟਨ ਲਈ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਵੱਲੋਂ ਅੱਜ ਸਵੇਰੇ 5 ਵਜੇ ਹੀ ਕਿਸਾਨ ਆਗੂਆਂ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ।। ਪੁਲਿਸ ਵੱਲੋਂ ਪਹਿਲਾਂ ਸਵੇਰੇ ਕਿਸਾਨ ਆਗੂ ਬਲਵੀਰ ਸਿੰਘ ਫਗਲਾਣਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਪੁਲਿਸ ਵੱਲੋਂ ਕਈ ਅਜਿਹੇ ਆਗੂ ਵੀ ਘਰ ਵਿੱਚ ਨਜ਼ਰਬੰਦ ਕੀਤੇ ਗਏ ਹਨ ਜਿਨਾਂ ਨੇ ਮੁੱਖ ਮੰਤਰੀ ਦੀ ਸਮਾਗਮ ਤੋਂ ਪਹਿਲਾਂ ਉਹਨਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ।