ਅਕਾਲੀ ਦਲ ਦੇ ਸ਼ਾਸਨਕਾਲ ’ਚ ਪੰਜਾਬ ’ਚ ਹੋਇਆ ਸਰਬਪੱਖੀ ਵਿਕਾਸ : ਸਰਬਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ’ਚ ਜਥੇਬੰਦੀ ਮਜ਼ਬੂਤ ਕਰਨ ’ਤੇ ਜ਼ੋਰ
Publish Date: Mon, 12 Oct 2026 04:00 PM (IST)
Updated Date: Tue, 13 Oct 2026 04:03 AM (IST)
ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ’ਚ ਜਥੇਬੰਦੀ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ, ਵਰਿੰਦਰ ਲਗਵਾਲ ਅਤੇ ਬੀਬੀ ਸਰਬਜੀਤ ਕੌਰ ਦਾ ਕੀਤਾ ਸਨਮਾਨ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਦੀ ਅਗਵਾਈ ਹੇਠ ਕਰਵਾਈ ਗਈ। ਬੈਠਕ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਜਥੇਬੰਦੀ ਦਾ ਵਿਸਥਾਰ ਕਰਨ ਅਤੇ ਬੂਥ ਪੱਧਰ ’ਤੇ ਪਾਰਟੀ ਦੀ ਪਕੜ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਵਰਿੰਦਰ ਲਗਵਾਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਈ ਬੀਬੀ ਸਰਬਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਵਰਿੰਦਰ ਲਗਵਾਲ ਨੇ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੈ। ਪਾਰਟੀ ਵੱਲੋਂ ਚਲਾਈ ਜਾ ਰਹੀ ਘਰ-ਘਰ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਿਆ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬੀਬੀ ਸਰਬਜੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨਕਾਲ ਦੌਰਾਨ ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋਇਆ ਅਤੇ ਸੂਬੇ ਦੀ ਵਿਲੱਖਣ ਪਛਾਣ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਉਭਾਰਨ ਲਈ ਕੰਮ ਕੀਤੇ ਗਏ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਯੂਥ ਆਗੂ ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਜਥੇਦਾਰ ਸੌਦਾਗਰ ਸਿੰਘ ਚਨੌਰ, ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਸੰਜਨਾ ਰੰਜਨ, ਇੰਦਰਜੀਤ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬਿੱਟੂ, ਬਲਜੀਤ ਸਿੰਘ ਛੰਨੀ ਨੰਦ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।