ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਨੇ ਜਤਾਈ ਖੁਸ਼ੀ
ਐਡਵੋਕੇਟ ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਨੇ ਪ੍ਰਗਟਾਈ ਖੁਸ਼ੀ
Publish Date: Mon, 23 Nov 2026 04:41 PM (IST)
Updated Date: Mon, 23 Nov 2026 04:43 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਮੁਕੇਰੀਆਂ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ, ਸਾਬਕਾ ਚੇਅਰਮੈਨ ਹਰਦੇਵ ਸਿੰਘ ਕੋਠੇ ਜੱਟਾਂ, ਬੀਸੀ ਵਿੰਗ ਦੇ ਮੀਤ ਪ੍ਰਧਾਨ ਅਤਰ ਸਿੰਘ ਅਤੇ ਵਪਾਰ ਵਿੰਗ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਧਾਮੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀ ਪੰਥ ਪ੍ਰਤੀ ਸੇਵਾ ਭਾਵਨਾ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਸੁਧਾਰ ਲਈ ਕਈ ਯਤਨ ਕੀਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਧਾਮੀ ਭਵਿੱਖ ਵਿੱਚ ਵੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਮੌਕੇ ਆਗੂਆਂ ਨੇ ਉਨ੍ਹਾਂ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।