ਸੰਤ ਬਾਬਾ ਰਾਮ ਸਿੰਘ ਦੀ ਯਾਦ ’ਚ ਸਮਾਗਮ ਕਰਵਾਇਆ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
Publish Date: Tue, 27 Oct 2026 03:42 PM (IST)
Updated Date: Tue, 27 Oct 2026 03:43 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਜੀ, ਪਿੰਡ ਟੂਟੋਮਜਾਰਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਗਿਆਨੀ ਸੁਖਵੰਤ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਅਮਨਵੀਰ ਸਿੰਘ ਕਵੀਸ਼ਰ ਜਥਾ ਅਤੇ ਭਾਈ ਸੁਖਦੇਵ ਸਿੰਘ ਰਾਗੀ ਜਥੇ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਅਸਥਾਨ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਗਰ ਸਿੰਘ ਵੱਲੋਂ ਸਮਾਗਮ ਵਿੱਚ ਸ਼ਾਮਲ ਸੰਤਾਂ-ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਸੁੱਖਾ ਸਿੰਘ ਗੁਰਦੁਆਰਾ ਪੀਰ ਬਾਲਾ, ਬਾਬਾ ਗੁਰਮੇਲ ਸਿੰਘ ਕਨੇਡਾ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਸੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ ਦੁਆਬਾ ਅਤੇ ਵੱਖ-ਵੱਖ ਡੇਰਿਆਂ ਦੇ ਸੰਤ-ਮਹਾਂਪੁਰਸ਼, ਧਾਰਮਿਕ ਸ਼ਖ਼ਸੀਅਤਾਂ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ। ਇਸ ਮੌਕੇ ਅਮਰੀਕਾ ਨਿਵਾਸੀ ਭਾਈ ਰਣਜੀਤ ਸਿੰਘ ਅੱਪਰਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਜਥੇਦਾਰ ਬਾਬਾ ਨਾਗਰ ਸਿੰਘ ਲਈ ਡਾਲਰਾਂ ਦੇ ਦੋ ਹਾਰ ਭੇਜੇ ਗਏ, ਜੋ ਸਿੰਘ ਸਾਹਿਬ ਵੱਲੋਂ ਬਾਬਾ ਜੀ ਨੂੰ ਪਹਿਨਾਏ ਗਏ। ਸਮਾਗਮ ਵਿੱਚ ਸਾਬਕਾ ਵਿਧਾਇਕ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲਾ ਰਾਠਾਂ ਅਤੇ ਸਰਦਾਰ ਰਜਿੰਦਰ ਸਿੰਘ ਚੱਕ ਸਿੰਘਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।