ਕੈਂਬਰਿਜ ਸਕੂਲ ਦਾ ਸਾਲਾਨਾ ਸਮਾਗਮ ‘ਯੁਗਾਂਤਰਾ’ ਸ਼ਾਨੋ-ਸ਼ੌਕਤ ਨਾਲ ਸੰਪੰਨ
ਕੈਂਬਰਿਜ ਇੰਟਰਨੈਸ਼ਨਲ ਸਕੂਲ ਕਠਾਰ ਵਿਖੇ ਸਾਲਾਨਾ ਸਮਾਗਮ ‘ਯੁਗਾਂਤਰਾ’ ਸ਼ਾਨੋ-ਸ਼ੌਕਤ ਨਾਲ ਸੰਪੰਨ
Publish Date: Wed, 18 Nov 2026 05:10 PM (IST)
Updated Date: Wed, 18 Nov 2026 05:12 PM (IST)
ਦੀਪਕ ਮੱਟੂ, ਪੰਜਾਬੀ ਜਾਗਰਣ ਸ਼ਾਮ ਚੁਰਾਸੀ : ਕੈਂਬਰਿਜ ਇੰਟਰਨੈਸ਼ਨਲ ਸਕੂਲ ਕਠਾਰ ਵਿਖੇ ਸਾਲਾਨਾ ਸਮਾਗਮ ‘ਯੁਗਾਂਤਰਾ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦਾ ਮੁੱਖ ਵਿਸ਼ਾ ਵੱਖ-ਵੱਖ ਯੁੱਗਾਂ ਦੀ ਸੱਭਿਆਚਾਰਕ ਵਿਰਾਸਤ, ਇਤਿਹਾਸ ਅਤੇ ਆਧੁਨਿਕਤਾ ਦੇ ਬਦਲਦੇ ਸਰੂਪ ਨੂੰ ਦਰਸਾਉਣਾ ਰਿਹਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਜੋਤੀ ਖੰਨਾ, ਅੰਮ੍ਰਿਤਪਾਲ ਸਿੰਘ ਅਤੇ ਡਾ. ਆਤਮਜੋਤ ਸਿੰਘ ਲਾਲੀ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਸਕੂਲ ਦੇ ਚੇਅਰਮੈਨ ਐਡਵੋਕੇਟ ਗੁਰਪ੍ਰੀਤ ਸਿੰਘ ਅਤੇ ਵਾਈਸ ਚੇਅਰਮੈਨ ਮੀਤੂ ਸੂਦ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਨਾਚ, ਸੰਗੀਤ, ਨਾਟਕ, ਭੰਗੜੇ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰਿੰਸੀਪਲ ਇਸਤਿੰਦਰ ਮਲਹੋਤਰਾ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਵਿੱਦਿਅਕ, ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਮੁੱਖ ਮਹਿਮਾਨਾਂ, ਮਾਪਿਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।