ਸਨਾਤਨ ਧਰਮ ਕਾਲਜ ’ਚ ਇਨਾਮ ਵੰਡ ਸਮਾਰੋਹ ਕਰਵਾਇਆ ਸਨਾਤਨ ਧਰਮ ਕਾਲਜ ’ਚ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Fri, 30 Oct 2026 06:21 PM (IST)
Updated Date: Fri, 30 Oct 2026 06:22 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ ਦੇ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਡਾ. ਅਜੈ ਕੁਮਾਰ , ਮੈਨੇਜਮੈਂਟ ਵਿਭਾਗ ਦੀ ਮੁਖੀ ਪ੍ਰੋ. ਜੋਤੀ ਬਾਲਾ ਅਤੇ ਕਾਮਰਸ ਵਿਭਾਗ ਤੋਂ ਪ੍ਰੋ. ਡਿੰਪਲ ਦੀ ਅਗਵਾਈ ਵਿੱਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੰਦੀਪ ਕੁਮਾਰ ਮਲਿਕ, ਐੱਸ.ਐੱਸ.ਪੀ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਯੁਕਤ ਸਕੱਤਰ ਤਿਲਕ ਰਾਜ ਸ਼ਰਮਾ, ਖਜ਼ਾਨਚੀ ਵਿਪਨ ਕੁਮਾਰ ਵਾਲੀਆ, ਕਮੇਟੀ ਮੈਂਬਰ ਦੀਪਕ ਸ਼ਰਮਾ, ਸੰਦੀਪ ਜੋਸ਼ੀ ਅਤੇ ਦਿੱਲੀ ਟੈਕਨੋਲਾਜੀਕਲ ਯੂਨੀਵਰਸਿਟੀ ਤੋਂ ਪ੍ਰੋ. ਡਾ. ਰਾਜੀਵ ਕਪੂਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਸਮਾਰੋਹ ਵਿੱਚ ਵਿਦਿਅਕ ਗਤੀਵਿਧੀਆਂ, ਖੇਡਾਂ ਅਤੇ ਐੱਨ.ਸੀ.ਸੀ. ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੁੱਲ 80 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਸ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਜੈ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਹਨ। ਅਜਿਹੇ ਸਨਮਾਨ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਨਵੇਂ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪ੍ਰੋ. ਪ੍ਰਸ਼ਾਂਤ ਸੇਠੀ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸਰਾਹਣਾ ਕਰਦਿਆਂ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਮੈਂਬਰਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।