ਏਐੱਸ ਸੀਨੀ. ਸੈਕੰ. ਸਕੂਲ ਨੇ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ
ਏਐੱਸ ਸੀਨੀਅਰ ਸੈਕੰਡਰੀ ਸਕੂਲ ਨੇ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ
Publish Date: Fri, 20 Nov 2026 04:13 PM (IST)
Updated Date: Fri, 20 Nov 2026 04:16 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਏਐੱਸ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸਾਲਾਨਾ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਸ਼ੁਕਲਾ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਗੁਰੂ-ਵੰਦਨਾ ਨਾਲ ਹੋਈ। ਵਿਦਿਆਰਥੀਆਂ ਨੇ ਭੰਗੜੇ, ਗਿੱਧੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰਿੰਸੀਪਲ ਨੀਰਜ ਘਈ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸਾਬਕਾ ਅਧਿਆਪਕਾਂ, ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲਿਆਂ ਨੂੰ 21-21 ਹਜ਼ਾਰ ਅਤੇ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ 5100 ਰੁਪਏ ਇਨਾਮ ਵਜੋਂ ਦਿੱਤੇ ਗਏ। ਵਿਧਾਇਕ ਜੰਗੀ ਲਾਲ ਮਹਾਜਨ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਸਕੂਲ ਦੇ ਵਿਕਾਸ ਲਈ ਕਰੀਬ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮੈਨੇਜਮੈਂਟ ਪ੍ਰਧਾਨ ਕੁੰਵਰ ਰਾਜੇਸ਼ ਸਿੰਘ ਅਤੇ ਮੈਨੇਜਰ ਡਾ. ਰਾਜੇਸ਼ ਲਖਨਪਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਇੰਦੂ ਬਾਲਾ ਸਮੇਤ ਕਈ ਪਤਵੰਤੇ ਹਾਜ਼ਰ ਸਨ।