ਸੰਤ ਬਾਬਾ ਰਾਮ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ ਕੱਲ੍ਹ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਕੱਲ
Publish Date: Sat, 24 Oct 2026 04:42 PM (IST)
Updated Date: Sat, 24 Oct 2026 04:43 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ 26 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਪਿੰਡ ਟੂਟੋਮਜਾਰਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਕੀਤੀ ਗਈ। ਸਮਾਗਮ ਸਬੰਧੀ ਜਥੇਦਾਰ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਇਸ ਦਿਨ ਸਭ ਤੋ ਪਹਿਲਾ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਭਾਈ ਸ਼ੁਭਦੀਪ ਸਿੰਘ ਹਜੂਰੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਗਿਆਨੀ ਸੁਖਵੰਤ ਸਿੰਘ ਪੰਥ ਪ੍ਰਸਿੱਧ ਕਥਾ ਵਾਚਕ, ਗਿਆਨੀ ਗੁਰਪ੍ਰੀਤ ਸਿੰਘ ਹਜੂਰੀ ਕਥਾ ਵਾਚਕ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਅਮਨਵੀਰ ਸਿੰਘ ਹਜੂਰੀ ਕਵੀਸ਼ਰ ਜਥਾ, ਭਾਈ ਸੁਖਦੇਵ ਸਿੰਘ ਹਜੂਰੀ ਰਾਗੀ ਜੱਥਾ ਸੰਗਤਾਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਬਾਬਾ ਗੁਰਮੇਲ ਸਿੰਘ, ਮਹੰਤ ਸੁਖਦੇਵ ਸਿੰਘ, ਬਾਬਾ ਅਮਨਵੀਰ ਸਿੰਘ, ਬਾਬਾ ਧਰਮ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਪਰਸ਼ੋਤਮ ਸਿੰਘ ਸਾਬਕਾ ਸਰਪੰਚ, ਬਾਬਾ ਬਲਵੀਰ ਸਿੰਘ ਯੂ.ਕੇ, ਮਾਤਾ ਗੁਰਦੇਵ ਕੌਰ, ਬੀਬੀ ਏਕਵਿੰਦਰ ਕੌਰ, ਬੀਬੀ ਰਮਨਦੀਪ ਕੌਰ ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।