ਮਹਾਂਪੁਰਸ਼ਾਂ ਦੀ ਯਾਦ ’ਚ ਸਾਲਾਨਾ ਗੁਰਮਤਿ ਸਮਾਗਮ 21 ਨੂੰ
ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਮਹਾਂਪੁਰਸ਼ਾਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ 21 ਨਵੰਬਰ ਨੂੰ
Publish Date: Wed, 18 Nov 2026 03:06 PM (IST)
Updated Date: Wed, 18 Nov 2026 03:06 PM (IST)
ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ ਸੈਲਾ ਖੁਰਦ : ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ, ਸੰਤ ਬਾਬਾ ਸਤਨਾਮ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਦੀਆਂ ਸਲਾਨਾ ਯਾਦਾਂ ਦੇ ਸੰਬੰਧ ਵਿੱਚ 27 ਵਾਂ ਸੰਤ ਸਮਾਗਮ 21 ਨਵੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਨਿਰਮਲ ਕੁਟੀਆ ਟੂਟੋਮਜ਼ਾਰਾ ਦੇ ਮੁਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਸਲਾਨਾ ਸਮਾਗਮ ਦੇ ਸੰਬੰਧ ਵਿੱਚ 20 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 11 ਨਵੰਬਰ ਤੋਂ ਸ਼੍ਰੀ ਆਖੰਡ ਪਾਠਾਂ ਦੀ ਲੜੀ ਚੱਲ ਰਹੀ ਹੈ ਅਤੇ ਰਾਤ ਦੇ ਦੀਵਾਨਾਂ ਵਿੱਚ ਪਹੁੰਚ ਰਹੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਪਰਮਾਤਮਾ ਦੇ ਨਾਮ ਨਾਲ ਜੋੜਨਗੇ। ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਵਰਨਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸ਼੍ਰੀ ਹਰਿਦੁਆਰ, ਰਿਸ਼ੀਕੇਸ਼ ਅਤੇ ਵਰਿੰਦਾਵਨ ਤੋਂ ਸੰਤਾਂ ਮਹਾਂਪੁਰਸ਼ਾਂ ਦੀ ਮੰਡਲੀ ਆਈ ਹੋਈ ਹੈ।