ਪਿੰਡ ਖੱਖ ਵਿਖੇ ਸਾਲਾਨਾ ਕੀਰਤਨ ਦਰਬਾਰ 18 ਨੂੰ
ਪਿੰਡ ਖੱਖ ਵਿਖੇ ਸਾਲਾਨਾ ਕੀਰਤਨ ਦਰਬਾਰ 18 ਨਵੰਬਰ ਨੂੰ ਕਰਵਾਇਆ ਜਾਵੇਗਾ
Publish Date: Mon, 09 Nov 2026 05:15 PM (IST)
Updated Date: Tue, 10 Nov 2026 04:03 AM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸਰਬੱਤ ਦੇ ਭਲੇ ਦੀ ਕਾਮਨਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱਖ ਵਿਖੇ ਸਾਲਾਨਾ ਮਹਾਨ ਕੀਰਤਨ ਦਰਬਾਰ 18 ਨਵੰਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਬੂਟਾ ਸਿੰਘ, ਵਰਿੰਦਰ ਸਿੰਘ, ਪ੍ਰਭਪ੍ਰੀਤ ਸਿੰਘ, ਗੁਰਪਾਲ ਸਿੰਘ, ਉਂਕਾਰ ਸਿੰਘ ਅਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ, ਐੱਨ.ਆਰ.ਆਈ. ਵੀਰਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਹ ਸਮਾਗਮ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਜਾਣ ਵਾਲੇ ਦੀਵਾਨ ਵਿੱਚ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਭਾਈ ਜੁਝਾਰ ਸਿੰਘ, ਭਾਈ ਸਤਵੀਰ ਸਿੰਘ ਰਿਆੜ ਅਤੇ ਹੋਰ ਪ੍ਰਸਿੱਧ ਕੀਰਤਨੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਗੁਰਮਤਿ ਨਾਲ ਜੋੜਨਾ ਹੈ। ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਬੰਧਕ ਅਤੇ ਸੇਵਾਦਾਰ ਹਾਜ਼ਰ ਸਨ।