ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱਖ ’ਚ ਕਰਵਾਇਆ ਕੀਰਤਨ ਦਰਬਾਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱਖ ’ਚ ਕਰਵਾਇਆ ਗਿਆ ਸਲਾਨਾ ਕੀਰਤਨ ਦਰਬਾਰ
Publish Date: Thu, 19 Nov 2026 03:42 PM (IST)
Updated Date: Thu, 19 Nov 2026 03:42 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪਿੰਡ ਖੱਖ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪਿੰਡ ਖੱਖ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਟਾਂਡਾ ਉੜਮੁੜ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਪਿੰਡ ਦੇ ਐੱਨ.ਆਰ.ਆਈ. ਵੀਰਾਂ, ਹੋਰਨਾਂ ਪ੍ਰਵਾਸੀ ਪੰਜਾਬੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਭਾਈ ਜੁਝਾਰ ਸਿੰਘ, ਭਾਈ ਸਤਵੀਰ ਸਿੰਘ ਰਿਆੜ ਅਤੇ ਹੋਰ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਪਿੰਦਰਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਤਿਸੰਗ ਅਤੇ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਚੱਜਾ ਬਣਾਉਂਦੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਗੁਰਬਾਣੀ ਨਾਲ ਜੁੜਨ ਅਤੇ ਬੱਚਿਆਂ ਨੂੰ ਵੀ ਚੰਗੇ ਸੰਸਕਾਰ ਦੇਣ। ਇਸ ਮੌਕੇ ਨੇਜ਼ਾਬਾਜ਼ੀ ਮੁਕਾਬਲੇ ਦੇ ਜੇਤੂ ਨਿਹੰਗ ਸਿੰਘ ਬਾਬਾ ਬੰਟੀ ਸਿੰਘ ਦਾ ਅਕਾਲ ਵੈੱਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੀ ਸਫਲਤਾ ਲਈ ਗੁਰਪ੍ਰੀਤ ਸਿੰਘ ਅਮਰੀਕਾ, ਬੂਟਾ ਸਿੰਘ, ਵਰਿੰਦਰ ਸਿੰਘ, ਪ੍ਰਭਪ੍ਰੀਤ ਸਿੰਘ, ਗੁਰਪਾਲ ਸਿੰਘ, ਉਂਕਾਰ ਸਿੰਘ, ਮਹਿੰਦਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਤੇ ਸੰਗਤਾਂ ਦਾ ਅਹਿਮ ਯੋਗਦਾਨ ਰਿਹਾ।