- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਪਾਬਲਿਕ ਸਕੂਲ ਜੱਲੋਵਾਲ ਖਨੂਰ ਵਿਖੇ ਸਾਲਾਨਾ ਇਨਾਮ ਵੰਡ ਸਮਗਮ ਕਰਵਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਗੁਰੂ ਨਾਨਕ ਪਬਾਲਿਕ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕੈਪਟਨ ਗੁਰਦੀਪ ਸਿੰਘ ਦੱਸਿਆ ਕਿ ਇਸ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਨੇ ਬਤੌਰ ਮੁੱਖ ਮਹਿਮਾਨ ਅਤੇ ਉੱਘੇ ਸਮਾਜ ਸੇਵਕ ਤੇ ਸੈਣੀ ਸਮਾਜ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਜੱਲੋਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਬੱਚਿਆ ਵੱਲੋਂ ਗਿੱਧਾ, ਭੰਗੜਾ, ਹਰਿਆਣਵੀ ਡਾਂਸ, ਫਨੀ ਡਾਂਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸਿੱਖਿਆਦਾਇਕ ਸਕਿੱਟਾਂ ਦੀ ਵਧੀਆ ਢੰਗ ਨਾਲ ਪੇਸ਼ਕਾਰੀ ਕੀਤੀ ਗਈ। ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ