ਗੌਰਵ, ਗੜ੍ਹਦੀਵਾਲਾ : ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਨਵਜੋਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਦਾਰ ਹਰਵਿੰਦਰ ਸਿੰਘ ਸਮਰਾ, ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਭਾਟੀਆ ਤੇ ਕਿਸਾਨ ਗੰਨਾ ਸੰਘਰਸ਼ ਕਮੇਟੀ ਦਸੂਹਾ ਪੰਜਾਬ ਦੇ ਜਰਨਲ ਸਕੱਤਰ ਅਮਰਜੀਤ ਸਿੰਘ ਮਾਹਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਦਾਰ ਹਰਵਿੰਦਰ ਸਿੰਘ ਸਮਰਾ ਵਲੋਂ ਆਪਣੇ ਬਾਬਾ ਨੰਬਰਦਾਰ ਨਰੈਣ ਸਿੰਘ ਦੀ ਯਾਦ ਵਿਚ ਛੇਵੀਂ ਤੇ ਸੱਤਵੀਂ ਕਲਾਸ ਵਿੱਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਵਿਚ ਪੜ੍ਹਾਈ ਵਿੱਚ ਮੱਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਆਗੂਆਂ ਵੱਲੋਂ ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਦੇ ਸਮੂਹ ਟੀਚਰ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਅਧਿਆਪਕਾਂ ਦੀ ਮੇਹਨਤ ਸਦਕਾ ਅੱਜ ਉੱਕਤ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਮੁਕਾਮ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਜਿਸਦਾ ਸਿਹਰਾ ਸਕੂਲ ਦੇ ਮੇਹਨਤੀ ਅਧਿਆਪਕ ਸਾਹਿਬਾਨਾਂ ਨੂੰ ਜਾਦਾ ਹੈ। ਉਨਾਂ੍ਹ ਸਕੂਲ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਹਰ ਸੰਭਵ ਸਹਾਇਤਾ ਮਹੁੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਕਮੇਟੀ ਚੇਅਰਮੈਂਨ ਸੁਖਵਿੰਦਰ ਕੌਰ, ਅਧਿਆਪਕ ਗੁਰਪ੍ਰਰੀਤ ਸਿੰਘ,ਬਲਜੀਤ ਕੌਰ ਸਮਰਾ, ਪੰਚ ਮਨਜੀਤ ਕੌਰ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਹਰਭਜਨ ਸਿੰਘ, ਹਰਵੀਰ ਕੌਰ, ਰੋਮੀ ਰਾਣੀ, ਐਲੀਮੈਂਟਰੀ ਸਕੂਲ ਹੈਂਡ ਟੀਚਰ ਜਸਵੀਰ ਕੌਰ, ਰਾਜਵਿੰਦਰ ਕੌਰ, ਅਨੂਪ ਕੌਰ, ਏਕਤਾ ਸ਼ਰਮਾ, ਪਰਮਿੰਦਰ ਸਿੰਘ, ਪਰਦੀਪ ਸਿੰਘ, ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।
ਥੇਂਦਾ ਚਿੱਪੜਾ ਸਕੂਲ 'ਚ ਕਰਵਾਇਆ ਇਨਾਮ ਵੰਡ ਸਮਾਗਮ
Publish Date:Fri, 31 Mar 2023 03:05 PM (IST)
