- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਅਧੀਨ ਟੀਮਾਂ ਵੱਲੋਂ ਲਾਰਵਾ ਨਸ਼ਟ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਟੀਪੀ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਡਾ. ਜਗਦੀਪ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਵਿਜੇ ਨਗਰ ਅਤੇ ਵੱਖ-ਵੱਖ ਖੇਤਰਾਂ ਦੀਆਂ ਨਰਸਰੀਆਂ ਅਤੇ ਘਰ-ਘਰ ਜਾ ਕੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਅਧੀਨ ਸਰਗਰਮੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵੱਲੋਂ 1576 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 81 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਟੀਮਾਂ ਵੱਲੋਂ ਮੌਕੇ ’ਤੇ ਨਸ਼ਟ ਕੀਤਾ ਗਿਆ। ਜਿੱਥੇ ਲੋੜ ਅਨੁਸਾਰ ਉਚਿਤ ਸੀ, ਉੱਥੇ ਲਾਰਵੀਸਾਈਡ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਵਿੰਦਰ ਜੱਸਲ, ਬਲਵੀਰ ਕੌਰ, ਰੋਹਿਤ ਸ਼ਰਮਾ, ਸੰਜੀਵ ਠਾਕੁਰ, ਅਜੈ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਵੀ ਚੈੱਕ ਕੀਤਾ ਗਿਆ।
ਇਸ ਸਬੰਧੀ ਡਾ. ਰਣਜੀਤ ਸਿੰਘ ਅਤੇ ਡਾ. ਟੀਪੀ ਸਿੰਘ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਜਿਸ ਨੂੰ ਰੋਕਣ ਲਈ ਵਿਭਾਗ ਦੇ ਕਰਮਚਾਰੀਆਂ ਦਾ ਸਹਿਯੋਗ ਕਰਨਾ ਜ਼ਰੂਰੀ ਹੈ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 6 ਟੀਮਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰਸਰੀਆਂ ਅਤੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਹਨ। ਇਸ ਮੌਕੇ ਟੀਮਾਂ ਵੱਲੋਂ 1576 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 81 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 36 ਕੇਸ ਡੇਂਗੂ ਦੇ ਅਤੇ 2 ਕੇਸ ਚਿਕਨਗੁਨੀਆ ਦੇ ਰਿਪੋਰਟ ਹੋਏ ਹਨ।