- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਦੋਖਾਨਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵੱਲੋਂ ਪਿੰਡ ਹਰਦੋਖਾਨਪੁਰ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦੀਆ ਅਤੇ ਪਰਮਿੰਦਰ ਕੌਰ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਬਿਮਾਰੀ ਹੈ, ਜਿਸ ਦਾ ਸਹੀ ਡਾਕਟਰੀ ਇਲਾਜ ਅਤੇ ਕਾਊਂਸਲਿੰਗ ਰਾਹੀਂ ਇਲਾਜ ਸੰਭਵ ਹੈ। ਉਨ੍ਹਾਂ ਨੌਜਵਾਨਾਂ ਨੂੰ ਤੰਬਾਕੂ, ਸਿਗਰਟ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨਾਲ ਭੇਦਭਾਵ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਦਸੂਹਾ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਨਸ਼ਾ ਮੁਕਤੀ ਇਲਾਜ ਅਤੇ ਫਤਿਹਗੜ੍ਹ ਸਥਿਤ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਤੇ ਹੁਨਰ ਵਿਕਾਸ ਦੀਆਂ ਸਹੂਲਤਾਂ ਉਪਲਬਧ ਹਨ। ਅਖੀਰ ਵਿੱਚ ਸਟਾਫ਼ ਨਰਸ ਤਰੁਣ ਗਿੱਲ ਨੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ। ਇਸ ਮੌਕੇ ਪਿੰਡ ਦੇ ਪਤਵੰਤੇ, ਅਧਿਆਪਕ ਅਤੇ ਬੱਚੇ ਹਾਜ਼ਰ ਸਨ।