ਰਿਆਤ ਬਾਹਰਾ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਿਆਤ ਬਾਹਰਾ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
Publish Date: Thu, 05 Nov 2026 04:45 PM (IST)
Updated Date: Thu, 05 Nov 2026 04:47 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹਾਰਟਾ ਬਡਲਾ/ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਰਿਆਤ ਬਾਹਰਾ ਕਾਲਜ ਆਫ਼ ਨਰਸਿੰਗ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਸੈਮੀਨਾਰ ਦੌਰਾਨ ਸੀ.ਐੱਚ.ਸੀ. ਹਾਰਟਾ ਬਡਲਾ ਤੋਂ ਡਾ. ਉਦਿੱਤ ਸ਼ਰਮਾ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੇ ਨਾਲ-ਨਾਲ ਉਸ ਦੇ ਪਰਿਵਾਰਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ। ਓਟ ਕਲੀਨਿਕ ਦੇ ਕਾਊਂਸਲਰ ਬਲਵੀਰ ਲਾਲ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸ ਦਾ ਸਹੀ ਇਲਾਜ ਅਤੇ ਕਾਊਂਸਲਿੰਗ ਰਾਹੀਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਓਓਏਟੀ ਕਲੀਨਿਕਾਂ ਰਾਹੀਂ ਮਿਲ ਰਹੇ ਮੁਫ਼ਤ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਮੀਨਾਕਸ਼ੀ ਐੱਸ. ਚਾਂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।