- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਕਾਰਜਾਂ ਲਈ 6 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਜਾਰੀ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਹਲਕਾ ਮੁਕੇਰੀਆਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵੱਲੋਂ ਬਲਾਕ ਮੁਕੇਰੀਆਂ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਕਰੀਬ 6 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਹ ਰਾਸ਼ੀ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਪਿੰਡਾਂ ਦੇ ਵਿਕਾਸ ਲਈ ਖਰਚ ਕੀਤੀ ਜਾਵੇਗੀ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਗ੍ਰਾਂਟ ਰਾਹੀਂ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਦੇ ਹਰ ਪਿੰਡ ਦਾ ਬਿਨਾਂ ਭੇਦਭਾਵ ਵਿਕਾਸ ਕਰਵਾਇਆ ਜਾਵੇਗਾ।